ਸਿਵਲ ਹਸਪਤਾਲ ਦੇ ਨਸ਼ਾ ਛਡਾਓ ਕੇਂਦਰ ''ਚ ਹੰਗਾਮਾ
Monday, Oct 02, 2017 - 03:17 PM (IST)

ਜਲੰਧਰ (ਸੋਨੂੰ) - ਜਲੰਧਰ ਦੇ ਸਿਵਲ ਹਸਪਤਾਲ 'ਚ ਸਥਿਤ ਨਸ਼ਾ ਛਡਾਓ ਕੇਂਦਰ 'ਚ ਸੋਮਵਾਰ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਕੁਝ ਲੋਕਾਂ ਨੇ ਹਸਪਤਾਲ ਸਟਾਫ 'ਤੇ ਸਮੇਂ ਤੋਂ ਪਹਿਲਾਂ ਹੀ ਸੈਂਟਰ ਦਾ ਮੈਡੀਕਲ ਸਟੋਰ ਬੰਦ ਕਰਨ ਦਾ ਦੋਸ਼ ਲਗਾਇਆ।
ਸ਼ਾਲੂ, ਅਤੁਲ ਹੰਸ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਸੈਂਟਰ 'ਚ ਦਵਾਈਆਂ ਦਾ ਸਮਾਂ ਸਵੇਰੇ 9 ਤੋਂ 12 ਵਜੇ ਤੱਕ ਦਾ ਹੈ ਪਰ ਹਰ ਵਾਰ ਸਮੇਂ ਤੋਂ ਪਹਿਲਾਂ ਹੀ ਸੈਂਟਰ ਬੰਦ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।