ਫ਼ਿਰੋਜ਼ਪੁਰ ਸਿਵਲ ਹਸਪਤਾਲ ’ਚ ਖੜ੍ਹੀ ਕਾਰ ਨੂੰ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅੱਗ

Friday, Apr 30, 2021 - 12:18 PM (IST)

ਫ਼ਿਰੋਜ਼ਪੁਰ (ਸੰਨੀ ਚੋਪੜਾ): ਅੱਜ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਹਸਪਤਾਲ ਦੇ ਅੰਦਰ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਹ ਅੱਗ ਇੰਨੀ ਭਿਆਨਕ ਸੀ ਕਿ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਸੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸਿਵਲ ਹਸਪਤਾਲ ’ਚ ਖ਼ੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ ਅਤੇ ਜਦੋਂ ਉਨ੍ਹਾਂ ਮੌਕੇ ’ਤੇ ਆ ਕੇ ਦੇਖਿਆ ਤਾਂ ਕਾਰ ’ਚੋਂ ਉੱਚੀ-ਉੱਚੀ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਇੰਨੀ ਜ਼ਿਆਦਾ ਸੀ ਕਿ ਕਾਰ ਸੜ ਕੇ ਸੁਆਹ ਹੋ ਗਈ ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਅੱਗ ’ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ: ਅਧਿਆਪਕ ਨੂੰ ਬਦਲੀ ਕਰਵਾਉਣੀ ਪਈ ਮਹਿੰਗੀ, ਪ੍ਰਿੰਸੀਪਲ ਨੇ ਗੁੱਸੇ ’ਚ ਆ ਕੇ ਪੱਟੀ ਦਾੜੀ ਤੇ ਲਾਹੀ ਪੱਗ

ਦੂਜੇ ਪਾਸੇ ਕਾਰ ਮਾਲਕ ਮਿੰਟੂ ਦਾ ਕਹਿਣਾ ਹੈ ਕਿ ਉਸ ਦੀ ਕਾਰ ਖ਼ਰਾਬ ਸੀ ਅਤੇ ਜਦੋਂ ਉਹ ਉਸ ਨੂੰ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਸ਼ਾਰਟ ਸਰਕਟ ਹੋਣ ਕਾਰਨ ਕਾਰ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜ਼ਿਆਦਾ ਹੋਣ ਕਾਰਨ ਅੱਗ ’ਤੇ ਕਾਬੂ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਦੀ ਕਾਰ ਸੜ ਕੇ ਸੁਆਹ ਹੋ ਗਈ ਅਤੇ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ। 

ਇਹ ਵੀ ਪੜ੍ਹੋ: ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੀ ਖ਼ੌਫ਼ਨਾਕ ਤਸਵੀਰ, 16 ਮੌਤਾਂ ਕਾਰਨ ਦਹਿਸ਼ਤ 'ਚ ਲੋਕ, 516 ਦੀ ਰਿਪੋਰਟ ਪਾਜ਼ੇਟਿਵ


Shyna

Content Editor

Related News