ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

Monday, Sep 29, 2025 - 06:19 PM (IST)

ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਸੰਗਰੂਰ (ਸਿੰਗਲਾ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ. ਪੀ. ਡੀ., ਆਪ੍ਰੇਸ਼ਨ ਥੀਏਟਰ, ਵਾਰਡ, ਐਮਰਜੈਂਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ. ਸੈਂਟਰ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਵਾਰਡ ’ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ। ਉਨ੍ਹਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ’ਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ’ਚ ਲਿਆਉਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!

ਉਨ੍ਹਾਂ ਹਸਪਤਾਲ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਾਉਣ ਲਈ ਵੀ ਕਿਹਾ। ਡਾ. ਅਮਰਜੀਤ ਕੌਰ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ’ਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲੱਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ, ਜ਼ਿਲਾ ਸਮੂਹ ਸਿੱਖਿਆ ਅਫਸਰ ਕਰਨੈਲ ਸਿੰਘ, ਜ਼ਿਲਾਫਾਰਮੇਸੀ ਅਫਸਰ ਅਨਿਲ ਕੁਮਾਰ ਅਤੇ ਸਮੂਹ ਸਟਾਫ ਹਾਜ਼ਰ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News