ਤਰਨਤਾਰਨ ਦੇ ਸਿਵਲ ਹਸਪਤਾਲ ਕੰਪਲੈਕਸ ’ਚ ਨਸ਼ੇੜੀ ਨੌਜਵਾਨ ਦੀ ਲਟਕਦੀ ਮਿਲੀ ਲਾਸ਼, ਫੈਲੀ ਸਨਸਨੀ

Tuesday, May 10, 2022 - 03:14 PM (IST)

ਤਰਨਤਾਰਨ ਦੇ ਸਿਵਲ ਹਸਪਤਾਲ ਕੰਪਲੈਕਸ ’ਚ ਨਸ਼ੇੜੀ ਨੌਜਵਾਨ ਦੀ ਲਟਕਦੀ ਮਿਲੀ ਲਾਸ਼, ਫੈਲੀ ਸਨਸਨੀ

ਤਰਨਤਾਰਨ (ਰਮਨ, ਵਿਜੈ) - ਤਰਨਤਾਰਨ ਦੇ ਸਿਵਲ ਸਰਕਾਰੀ ਹਸਪਤਾਲ ਕੰਪਲੈਕਸ ’ਚ ਇਕ ਨਸ਼ੇੜੀ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਨੌਜਵਾਨ ਦੀ ਲਟਕਦੀ ਹੋਈ ਲਾਸ਼ ਮਿਲਣ ਨਾਲ ਹਸਪਤਾਲ 'ਚ ਸਨਸਨੀ ਫੈਲ ਗਈ। ਉਕਤ ਸਥਾਨ ’ਤੇ ਪਹੁੰਚੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਲਾਸ਼ ਨੂੰ ਉਤਾਰ ਕੇ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ (24) ਪੁੱਤਰ ਜਗਤਾਰ ਸਿੰਘ ਨਿਵਾਸੀ ਮੁਰਾਦਪੁਰਾ ਨੇੜੇ ਪਾਣੀ ਵਾਲੀ ਟੈਂਕੀ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ: ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਦੇ ਟੀਕੇ ਲਗਾਉਣ ਦਾ ਆਦੀ ਸੀ, ਜਿਸ ਦਾ ਸਰਕਾਰੀ ਹਸਪਤਾਲ ਵਿਖੇ ਓਟ ਸੈਂਟਰ ਤੋਂ ਪਹਿਲਾਂ ਇਲਾਜ ਚੱਲਦਾ ਸੀ। ਮ੍ਰਿਤਕ ਨੇ ਆਪਣਾ ਇਲਾਜ ਕੁਝ ਮਹੀਨਿਆਂ ਤੋਂ ਕਰਵਾਉਣਾ ਬੰਦ ਕਰ ਦਿੱਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਦੇ ਟੀਕੇ ਲਗਾਉਂਦਾ ਸੀ, ਜਿਸ ਕਾਰਨ ਉਸ ਦਾ ਸਿਵਲ ਹਸਪਤਾਲ ਦੇ ਓ.ਐਸ.ਟੀ ਸੈਂਟਰ ਵਿੱਚ ਇਲਾਜ ਜਾਰੀ ਸੀ ਪਰ ਮਾਰਚ ਮਹੀਨੇ ਤੋਂ ਬਾਅਦ ਉਸਨੇ ਆਪਣਾ ਇਲਾਜ ਕਰਵਾਉਣਾ ਬੰਦ ਕਰ ਦਿੱਤਾ ਸੀ।

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ


author

rajwinder kaur

Content Editor

Related News