ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ

Sunday, May 03, 2026 - 02:39 PM (IST)

ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ

ਫ਼ਤਿਹਗੜ੍ਹ ਸਾਹਿਬ (ਜਗਦੇਵ ਸਿੰਘ): ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰਾਂ ਵਿਚ ਰਹਿ ਰਹੀ ਇਕ ਮਹਿਲਾ ਗਾਇਨੀ ਡਾਕਟਰ ਰੀਆ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਡਾਕਟਰ ਬਠਿੰਡਾ ਦੀ ਨਿਵਾਸੀ ਦੱਸੀ ਜਾ ਰਹੀ ਹੈ। ਫ਼ਤਿਹਗੜ੍ਹ ਸਾਹਿਬ ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ। ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਾਕਟਰ ਰੀਆ ਨੇ ਆਪਣੇ ਸਰਕਾਰੀ ਨਿਵਾਸ 'ਤੇ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਮੁਤਾਬਕ, ਹੁਣ ਤੱਕ ਦੀ ਤਲਾਸ਼ੀ ਦੌਰਾਨ ਮੌਕੇ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮ੍ਰਿਤਕਾ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News