ਸਿਵਲ ਹਸਪਤਾਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ

Friday, Aug 16, 2024 - 11:29 AM (IST)

ਫ਼ਤਹਿਗੜ੍ਹ ਸਾਹਿਬ (ਜਗਦੇਵ/ਵਿਪਨ): ਕੋਲਕਾਤਾ ਦੇ ਸਰਕਾਰੀ ਹਸਪਤਾਲ 'ਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਭਿਆਨਕ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਡਾਕਟਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਜਾਣਗੀਆਂ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਵੱਡਾ ਐਕਸ਼ਨ! DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਇਸ ਦੇ ਤਹਿਤ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਪੀ.ਸੀ.ਐੱਮ.ਐੱਸ.ਏ. ਦੇ ਸੂਬਾ ਪ੍ਰਧਾਨ ਅਖਿਲ ਸ਼ਰਨ ਦੇ ਸੱਦੇ ਤੇ ਓ.ਪੀ.ਡੀ. ਸੇਵਾਵਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਰੋਸ ਮਾਰਚ ਵੀ ਕੱਢਿਆ ਗਿਆ ਜਦੋਂਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਐਮਰਜੈਂਸੀ ਸੇਵਾਵਾਂ ਬਹਾਲ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਸੀ.ਐੱਮ.ਐੱਸ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਕਵਰਪਾਲ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਸਮੂਹ ਡਾਕਟਰਾਂ ਵੱਲੋਂ ਇਸ ਮੰਦਭਾਗੀ ਘਟਨਾ ਦੇ ਰੋਸ ਵਜੋਂ ਅੱਜ ਰਾਜ ਦੇ ਸਿਹਤ ਸੰਭਾਲ ਕੇਂਦਰਾ ਵਿਚ ਓਪੀਡੀ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ, ਜਦਕਿ ਐਮਰਜੈਂਸੀ ਸੇਵਾਵਾਂ, ਮੈਡੀਕਲ-ਕਾਨੂੰਨੀ ਸੇਵਾਵਾਂ ਜਾਰੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ - ਦੁਕਾਨਦਾਰਾਂ ਨੂੰ ਪੁਲਸ ਦੀ Warning! ਜੇ ਨਾ ਮੰਨਿਆ ਇਹ ਹੁਕਮ ਦਰਜ ਹੋਵੇਗੀ FIR

ਉਨ੍ਹਾਂ ਕਿਹਾ ਇਸ ਪ੍ਰਦਰਸ਼ਨ ਦਾ ਮੰਤਵ ਉਕਤ ਦੁਖਦਾਈ ਘਟਨਾ ਪ੍ਰਤੀ ਆਪਣਾ ਗੁੱਸਾ ਪ੍ਰਗਟ ਕਰਨਾ ਅਤੇ ਪੀੜਤ ਡਾਕਟਰ ਲਈ ਇਨਸਾਫ਼ ਦੀ ਮੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਉੱਪਰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮਹਿਲਾ ਡਾਕਟਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਨੂੰ ਬਣਾਵੇ ਤਾਂ ਜੋ ਕਿਸੇ ਵੀ ਔਰਤ ਨਾਲ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਹੋਵੇ। ਉਨ੍ਹਾਂ ਭਵਿੱਖ ਵਿਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਸੈਂਟਰਲ ਪ੍ਰੋਟੈਕਸ਼ਨ ਐਕਟ ਦੀ ਵੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰਾਤ ਸਮੇਂ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਸਪਤਾਲਾਂ ਵਿਚ ਵਰਦੀਧਾਰੀ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਡਾਕਟਰ ਅਤੇ ਸਟਾਫ਼ ਬਿਨਾਂ ਕਿਸੇ ਡਰ ਤੋਂ ਆਪਣੀ ਡਿਊਟੀ ਕਰ ਸਕਣ।

ਇਹ ਖ਼ਬਰ ਵੀ ਪੜ੍ਹੋ - ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਉੱਧਰ ਸਿਵਲ ਹਸਪਤਾਲ ਵਿਚ ਇਲਾਜ ਲਈ ਖੱਜਲ ਖੁਆਰ ਹੋ ਰਹੇ ਮਰੀਜ਼ਾਂ ਦਾ ਕਹਿਣਾ ਹੈ ਕਿ ਜਿੱਥੇ ਕਲਕੱਤਾ ਵਿਖੇ ਡਾਕਟਰ ਨਾਲ ਵਾਪਰੀ ਘਟਨਾ ਮੰਦਭਾਗੀ ਹੈ ਉੱਥੇ ਹੀ ਸਰਕਾਰਾਂ ਨੂੰ ਵੀ ਲੋਕਾਂ ਦੀ ਖੱਜਲ ਖੁਆਰੀ ਦਾ ਖਿਆਲ ਰੱਖਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਸਵੇਰੇ ਤੜਕੇ ਹੀ ਹਸਪਤਾਲ ਵਿਚ ਆਪਣੇ ਇਲਾਜ ਨੂੰ ਲੈ ਕੇ ਪਹੁੰਚੇ ਸਨ, ਪ੍ਰੰਤੂ ਇੱਥੇ ਆ ਕੇ ਜਦੋਂ ਪਤਾ ਲੱਗਾ ਕਿ ਡਾਕਟਰ ਹੜਤਾਲ 'ਤੇ ਹਨ ਤਾਂ ਮਰੀਜ਼ਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਪਾਸੇ ਹਸਪਤਾਲ ਵਿਚ ਪਹੁੰਚੇ ਮਰੀਜ਼ਾਂ ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਸਰਕਾਰ ਨੂੰ ਜਲਦ ਤੋਂ ਜਲਦ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News