ਸਿਵਲ ਹਸਪਤਾਲ ’ਚ ਲੱਗੇਗਾ 44 ਲੱਖ ਦੀ ਲਾਗਤ ਨਾਲ ਫਾਇਰ ਸੇਫਟੀ ਸਿਸਟਮ
Wednesday, Jul 18, 2018 - 06:02 AM (IST)

ਅੰਮ੍ਰਿਤਸਰ, (ਦਲਜੀਤ)- ਸਿਵਲ ਹਸਪਤਾਲ ਫਾਇਰ ਸੇਫਟੀ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੋ ਗਿਆ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ 44 ਲੱਖ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਿਸਟਮ ਜਲਦ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਹਸਪਤਾਲ ਦੇ ਇੰਚਾਰਜ ਡਾ. ਚਰਨਜੀਤ ਨੇ ਦਿੰਦਿਅਾਂ ਦੱਸਿਆ ਕਿ ਹਸਪਤਾਲ ’ਚ ਜਲਦ ਹੀ ਸਿਸਟਮ ਸ਼ੁਰੂ ਹੋ ਜਾਵੇਗਾ। ਹਸਪਤਾਲ ਨੂੰ ਪੰਜਾਬ ਅਤੇ ਨੈਸ਼ਨਲ ਪੱਧਰ ’ਤੇ ਕਈ ਐਵਾਰਡ ਮਿਲ ਚੁੱਕੇ ਹਨ। ਹਸਪਤਾਲ ਦੀ ਕਾਇਆ-ਕਲਪ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ, ਜਲਦ ਹੀ ਹਸਪਤਾਲ ਨੂੰ ਹੋਰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਐਪਥੈਲਮਿਕ ਅਫਸਰ ਪੰਡਿਤ ਰਾਕੇਸ਼ ਸ਼ਰਮਾ, ਸੰਜੀਵ ਆਨੰਦ ਆਦਿ ਮੌਜੂਦ ਸਨ।