ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

Saturday, Aug 08, 2026 - 11:14 AM (IST)

ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

ਪਠਾਨਕੋਟ(ਸ਼ਾਰਦਾ)- ਸਥਾਨਕ ਸਿਵਲ ਹਸਪਤਾਲ ਵਿਚ ਉਦੋਂ ਭੜਥੂ ਪੈ ਗਿਆ, ਜਦੋਂ ਆਪਸੀ ਝਗੜੇ ਵਿਚ ਜ਼ਖ਼ਮੀ ਹੋਏ ਦੋ ਧਿਰਾਂ ਦੇ ਲੋਕ ਹਸਪਤਾਲ ਕੰਪਲੈਕਸ ’ਚ ਆਹਮੋ-ਸਾਹਮਣੇ ਹੋ ਗਏ। ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਸ਼ੁਰੂ ਹੋ ਗਈ, ਜੋ ਕੁਝ ਹੀ ਪਲਾਂ ਵਿਚ ਕੁੱਟਮਾਰ ਵਿਚ ਤਬਦੀਲ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਦੇ ਸਿਰ ’ਤੇ ਇੱਟ ਮਾਰ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਹਸਪਤਾਲ ਵਿਚ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਪੂਰਾ ਇਲਾਕਾ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ। ਹਾਲਾਤ ਨੂੰ ਕਾਬੂ ਵਿਚ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕਰਨੇ ਪਏ।

ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਢਾਂਗੂ ਖੇਤਰ ਦੇ ਚੱਕੀ ਵਾਲੇ ਪੁਲ ਨੇੜੇ ਝੜਪ ਹੋਈ ਸੀ। ਇਸ ਤੋਂ ਬਾਅਦ ਇਕ ਧਿਰ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਾ ਡਵੀਜ਼ਨ ਨੰਬਰ-2 ਪਹੁੰਚੀ, ਜਿੱਥੋਂ ਪੁਲਸ ਨੇ ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਇਸੇ ਦੌਰਾਨ ਦੂਜੀ ਧਿਰ ਵੀ ਆਪਣਾ ਡਾਕਟਰੀ ਮੁਆਇਨਾ ਕਰਵਾਉਣ ਲਈ ਹਸਪਤਾਲ ਪਹੁੰਚ ਗਈ। ਪੁਲਸ ਦੀ ਮੌਜੂਦਗੀ ਵਿਚ ਦੋਵਾਂ ਧਿਰਾਂ ਵਿਚਕਾਰ ਮੁੜ ਬਹਿਸਬਾਜ਼ੀ ਸ਼ੁਰੂ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਇਕ ਨੌਜਵਾਨ ਨੇ ਨੇੜੇ ਪਈ ਇੱਟ ਚੁੱਕ ਕੇ ਦੂਜੀ ਧਿਰ ਦੇ ਨੌਜਵਾਨ ਦੇ ਸਿਰ ’ਤੇ ਮਾਰ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਵਾਧੂ ਪੁਲਸ ਬਲ, ਪੀ.ਸੀ.ਆਰ. ਅਤੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

ਪੁਲਸ ਨੇ ਦੋਵਾਂ ਧਿਰਾਂ ਨੂੰ ਵੱਖ ਕਕੇ ਹਾਲਾਤ ’ਤੇ ਕਾਬੂ ਪਾਇਆ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੋਵਾਂ ਧਿਰਾਂ ਦਾ ਡਾਕਟਰੀ ਮੁਆਇਨਾ ਕਰਵਾਇਆ। ਥਾਣਾ ਡਿਵੀਜ਼ਨ ਨੰਬਰ-2 ਦੇ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉੱਧਰ ਜ਼ਖ਼ਮੀ ਹੈਪੀ ਸੈਣੀ ਨੇ ਦੋਸ਼ ਲਗਾਇਆ ਕਿ ਚੱਕੀ ਵਾਲੇ ਪੁਲ ਨੇੜੇ ਕਈ ਨੌਜਵਾਨਾਂ ਨੇ ਉਸ ਅਤੇ ਉਸ ਦੇ ਭਰਾ ’ਤੇ ਜਾਨਲੇਵਾ ਹਮਲਾ ਕੀਤਾ। ਉਸ ਨੇ ਕਿਹਾ ਕਿ ਹਮਲਾਵਰਾਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਹ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News