ਮੌਤ ਦਾ ਸਰਟੀਫਿਰੇਟ ਜਾਰੀ ਕਰਨ ਲਈ ਮੰਗੇ 30,000 ਰੁਪਏ, ਸਿਵਲ ਸਰਜਨ ਦਾ ਕਲਰਕ ਰੰਗੇ ਹੱਥੀਂ ਕਾਬੂ

Tuesday, May 27, 2025 - 07:39 PM (IST)

ਮੌਤ ਦਾ ਸਰਟੀਫਿਰੇਟ ਜਾਰੀ ਕਰਨ ਲਈ ਮੰਗੇ 30,000 ਰੁਪਏ, ਸਿਵਲ ਸਰਜਨ ਦਾ ਕਲਰਕ ਰੰਗੇ ਹੱਥੀਂ ਕਾਬੂ

ਗੁਰਦਾਸਪੁਰ (ਵਿਨੋਦ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ,ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।

ਉਨ੍ਹਾਂ  ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸ ਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ  ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News