ਹੁਣ ਕੋਰੋਨਾ ਮਰੀਜ਼ਾਂ ਨੂੰ ਘਰ ''ਚ ਇਲਾਜ ਕਰਾਉਣ ਦੀ ਹੋਵੇਗੀ ਇਜਾਜ਼ਤ: ਸਿਵਲ ਸਰਜਨ
Tuesday, Jun 30, 2020 - 05:55 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਸੁਖਪਾਲ): ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਮਿਸ਼ਨ ਫਤਿਹ ਅਧੀਨ ਜ਼ਿਲ੍ਹੇ 'ਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਡਾ: ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਦਾਖਲ ਮਰੀਜ਼ਾਂ ਦੀ ਮਿਆਰੀ ਦੇਖਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 8 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਦੀ ਮੌਤ
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਮੁਤਾਬਕ ਮਰੀਜ਼ ਆਪਣੀ ਮਰਜ਼ੀ ਨਾਲ ਆਪਣੇ ਘਰ ਵਿਚ ਆਈਸੋਲੇਟ ਹੋ ਕੇ ਇਲਾਜ ਕਰਵਾ ਸਕਦਾ ਹੈ। ਜਿਸ ਦੌਰਾਨ ਸਿਹਤ ਵਿਭਾਗ ਵਲੋ ਰੋਜ਼ਾਨਾ ਜਾਂਚ ਕੀਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥੇੜੀ ਸੈਂਟਰ 'ਤੇ ਇਕ ਮਰੀਜ਼ ਨੂੰ ਘਰ ਵਿਚ ਰਹਿ ਕੇ ਇਲਾਜ ਕਰਵਾਉਣ ਲਈ ਭੇਜਿਆ ਗਿਆ ਹੈ।ਗੁਰਤੇਜ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਕਿਹਾ ਕਿ ਡਾ: ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿਚ ਕੋਵਿਡ ਹਸਪਤਾਲ ਥੇੜੀ ਵਿਚ ਵਧੀਆ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਕੀ 2022 'ਚ 'ਨਸ਼ਾ' ਮੁੜ ਬਣੇਗਾ ਸੱਤਾ 'ਤੇ ਕਾਬਜ਼ ਹੋਣ ਦਾ ਮੁੱਖ ਮੁੱਦਾ ਜਾਂ ਫਿਰ.....?