ਸਿਵਲ ਸਰਜਨ ਨੇ ਬਲਾਕ ਐਜੂਕੇਟਰਾਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
Tuesday, Sep 09, 2025 - 10:25 AM (IST)

ਬਠਿੰਡਾ (ਸੁਖਵਿੰਦਰ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਬਠਿੰਡਾ ਜ਼ਿਲ੍ਹੇ ’ਚ ਸਿਹਤ ਵਿਭਾਗ ਡਾ. ਤਪਿੰਦਰਜੋਤ, ਸਿਵਲ ਸਰਜਨ ਦੀ ਨਿਗਰਾਨੀ ਹੇਠ ਲੋਕਾਂ ਨੂੰ ਬੀਮਾਰੀਆਂ ਪ੍ਰਤੀ ਜਾਗਰੂਕ ਕਰ ਰਿਹਾ ਹੈ। ਇਸ ਸਬੰਧ ਵਿਚ ਜ਼ਿਲ੍ਹੇ ਦੇ ਸਾਰੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਾਸਿਕ ਮੀਟਿੰਗ ਡਾ. ਤਪਿੰਦਰਜੋਤ, ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਬਠਿੰਡਾ ਦੇ ਦਫ਼ਤਰ ’ਚ ਹੋਈ। ਇਸ ਦੌਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਬੀ. ਈ. ਈ. ਮਾਲਵਿੰਦਰ ਸਿੰਘ, ਸਾਹਿਲ ਪੁਰੀ, ਹਰਸਿਮਰਤ ਕੌਰ, ਪਵਨਜੀਤ ਕੌਰ, ਜਗਤਾਰ ਸਿੰਘ ਅਤੇ ਗਗਨਦੀਪ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ।
ਡਾ. ਤਪਿੰਦਰਜੋਤ ਨੇ ਹਦਾਇਤ ਕੀਤੀ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਨਤਕ ਥਾਵਾਂ, ਸਕੂਲਾਂ ਅਤੇ ਹੋਰ ਇਕੱਠ ਵਾਲੀਆਂ ਥਾਵਾਂ ’ਤੇ ਸਿਹਤ ਸੇਵਾਵਾਂ, ਸਿਹਤ ਸਕੀਮਾਂ ਅਤੇ ਬੀਮਾਰੀਆਂ ਬਾਰੇ ਜਾਗਰੂਕ ਕੀਤਾ ਜਾਵੇ।