ਸਿਵਲ ਸਰਜਨ ਹੁਸ਼ਿਆਰਪੁਰ ਨੇ ਸਰਕਾਰੀ ਹਸਪਤਾਲ ਟਾਂਡਾ ਦਾ ਕੀਤਾ ਅਚਨਚੇਤ ਨਿਰੀਖਣ

Saturday, Sep 07, 2024 - 02:37 PM (IST)

ਸਿਵਲ ਸਰਜਨ ਹੁਸ਼ਿਆਰਪੁਰ ਨੇ ਸਰਕਾਰੀ ਹਸਪਤਾਲ ਟਾਂਡਾ ਦਾ ਕੀਤਾ ਅਚਨਚੇਤ ਨਿਰੀਖਣ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਸਿਵਲ ਸਰਜਨ ਡਾ. ਪਵਨ ਕੁਮਾਰ ਵੱਲੋਂ ਅੱਜ ਸਿਵਲ ਹਸਪਤਾਲ ਟਾਂਡਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਹਸਪਤਾਲ ਦੇ ਸਾਰੇ ਵਿੰਗਾਂ ਦਾ ਨਿਰੀਖਣ ਕੀਤਾ ਗਿਆ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵਿਸਾਰਪੂਰਵਕ ਜਾਣਕਾਰੀ ਹਾਸਲ ਕੀਤੀ ਗਈ। ਇਸ ਸਮੇਂ  ਡਾ. ਕਰਨ ਕੁਮਾਰ ਸੈਣੀ ਐੱਸ. ਐੱਮ. ਓ. ਟਾਂਡਾ ਅਤੇ ਮੁਹੰਮਦ ਆਸਫ ਡੀ. ਪੀ. ਐੱਸ. ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਹੋਰ ਸਰਕਾਰੀ ਲਾਭਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਲੋਕਾ ਨੂੰ ਅਪਣੱਤ ਨਾਲ ਰਵੱਈਆ ਅਪਣਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਪ੍ਰੀਤ ਸਿੰਘ, ਡਾ. ਕਰਤਾਰ ਸਿੰਘ, ਡਾ. ਸ਼ਗੁਨ, ਡਾ. ਵਰੁਣ ਨਈਅਰ, ਡਾ. ਬਲਜੀਤ ਕੌਰ, ਬਲਰਾਜ ਸਿੰਘ ,ਅਵਤਾਰ ਸਿੰਘ ਬੀ. ਈ. ਈ, ਗੁਰਜੀਤ ਅਤੇ ਹੋਰ ਸਟਾਫ਼ ਹਾਜ਼ਰ ਸਨ।


author

Babita

Content Editor

Related News