ਜਲੰਧਰ ਸਿਵਲ ਸਰਜਨ ਦੇ ਹੁਕਮ, ਘਰਾਂ ’ਚ ਰੋਗੀਆਂ ਦੀ ਦੇਖਭਾਲ ਕਰ ਰਹੀਆਂ ਸੰਸਥਾਵਾਂ ਨੂੰ ਕਰਨਾ ਹੋਵੇਗਾ ਇਹ ਜ਼ਰੂਰੀ ਕੰਮ
Thursday, Apr 29, 2021 - 06:27 PM (IST)
ਜਲੰਧਰ (ਰੱਤਾ)— ਘਰਾਂ ’ਚ ਰੋਗੀਆਂ ਦੀ ਦੇਖਭਾਲ ਕਰਨ ਵਾਲੀਆਂ ਨਿੱਜੀ ਸੰਸਥਾਵਾਂ ਨੂੰ ਹੁਣ ਰੋਜ਼ਾਨਾ ਸਵੇਰੇ 11 ਵਜੇ ਸਿਵਲ ਸਰਜਨ ਨੂੰ ਇਹ ਦੱਸਣਾ ਹੋਵੇਗਾ ਕਿ ਉਹ ਕਿਹੜੇ-ਕਿਹੜੇ ਰੋਗੀਆਂ ਨੂੰ ਨਰਸਿੰਗ ਐਂਡ ਹੋਮ ਕੇਅਰ ਸਰਵਿਸ ਪ੍ਰਦਾਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਵਿਆਹ ਸਮਾਗਮਾਂ ਸਬੰਧੀ ਰੂਪਨਗਰ ਦੀ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ
ਜਲੰਧਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਬਲਵੰਤ ਸਿੰਘ ਵੱਲੋਂ ਜਾਰੀ ਇਕ ਪੱਤਰ ਸੰਖਿਆ ਨੰਬਰ ਸੀ. ਐੱਸ/2021/3813 ਮਿਤੀ 29-4-21 ਦੇ ਤਹਿਤ ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏਅ ਹਨ, ਜੋ ਰੋਗੀਆਂ ਨੂੰ ਘਰਾਂ ’ਚ ਨਰਸਿੰਗ ਐਂਡ ਹੋਮ ਕੇਅਰ ਸਰਵਿਸ ਪ੍ਰਦਾਨ ਕਰਦੀਆਂ ਹਨ, ਉਨ੍ਹਾਂ ਨੂੰ ਰੋਜ਼ਾਨਾ 11 ਵਜੇ ਤੋਂ ਬਾਅਦ ਰਜਿਸਟਰ ਹੋਣ ਵਾਲੇ ਰੋਗੀਆਂ ਦੀ ਵੀ ਪੂਰੀ ਜਾਣਕਾਰੀ ਸਿਵਲ ਸਰਜਨ ਦਫ਼ਤਰ ਨੂੰ ਵਟਸਐਪ ਨੰਬਰ 8558990576 ’ਤੇ ਜਾਂ ਈ-ਮੇਲ covidhcwjal@gmail.com ’ਤੇ ਜਾਣੀ ਜ਼ਰੂਰੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਉਪਰੋਕਤ ਦਰਸਾਏ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?