ਸਿਵਲ ਸਰਜਨ ਨੇ ਭਰੂਣ ਹੱਤਿਆ ਰੋਕਣ ਲਈ ਕਮਰ ਕੱਸੀ
Wednesday, Oct 04, 2017 - 05:01 AM (IST)
ਅੰਮ੍ਰਿਤਸਰ, (ਦਲਜੀਤ)- ਸਿਵਲ ਸਰਜਨ ਡਾ. ਨਰਿੰਦਰ ਕੌਰ ਵੱਲੋਂ ਭਰੂਣ ਹੱਤਿਆ ਨੂੰ ਰੋਕਣ ਲਈ ਕਮਰ ਕੱਸ ਲਈ ਗਈ ਹੈ। ਅਧਿਕਾਰੀ ਨੇ ਜ਼ਿਲੇ ਦੇ ਸਮੂਹ ਅਲਟਰਾਸਾਊਂਡ ਸੈਂਟਰਾਂ ਦੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੀ. ਐੱਨ. ਡੀ. ਟੀ. ਐਕਟ ਦੀ ਹਰ ਹਾਲਤ ਵਿਚ ਪਾਲਣਾ ਕੀਤੀ ਜਾਵੇ।
ਸਮੂਹ ਅਲਟਰਾਸਾਊਂਡ ਸੈਂਟਰਾਂ ਦੇ ਰੇਡੀਓਲੋਜਿਸਟ ਅਤੇ ਸੋਨੋਲੋਜਿਸਟ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ. ਨਰਿੰਦਰ ਕੌਰ ਨੇ ਪੀ. ਸੀ.-ਪੀ. ਐੱਨ. ਡੀ. ਟੀ. ਐਕਟ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਨੇ ਫਾਰਮ ਐੱਫ ਬਾਰੇ ਬੜੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਕਾਨੂੰਨੀ ਪ੍ਰਕਿਰਿਆ ਅਤੇ ਸਜ਼ਾਵਾਂ ਬਾਰੇ ਵੀ ਦੱਸਿਆ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਸੈਕਸ ਰੇਸ਼ੋ ਵਿਚ ਸੁਧਾਰ ਲਿਆਉਣ ਲਈ ਰਲ-ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਸੈਕਸ ਡੀਟਰਮੀਨੇਸ਼ਨ ਤੋਂ ਤੌਬਾ ਕਰਨੀ ਚਾਹੀਦੀ ਹੈ, ਅਜਿਹਾ ਕਰਨ ਵਾਲਿਆਂ ਦੀ ਸੂਚਨਾ ਦੇਣੀ ਚਾਹੀਦੀ ਹੈ। ਇਸ ਮੌਕੇ ਡਾ. ਭਾਰਤੀ ਤੇ ਹਰਭਾਗ ਸਿੰਘ ਹਾਜ਼ਰ ਸਨ।
