ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦਾ ਸਿਵਲ ਸਰਜਨ ਨੇ ਕੀਤਾ ਖੁਲਾਸਾ

Thursday, Aug 22, 2019 - 03:41 PM (IST)

ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦਾ ਸਿਵਲ ਸਰਜਨ ਨੇ ਕੀਤਾ ਖੁਲਾਸਾ

ਲੁਧਿਆਣਾ (ਨਰਿੰਦਰ) - ਹੜ੍ਹ ਦੇ ਲਪੇਟ 'ਚ ਆਇਆ ਲੁਧਿਆਣਾ ਜ਼ਿਲੇ ਦਾ ਬੁੱਢਾ ਨਾਲਾ ਪਾਣੀ ਭਰ ਜਾਣ ਕਾਰਨ ਪਿਛਲੇ ਇਕ ਹਫਤੇ ਤੋਂ ਓਵਰਫਲੋ ਹੈ, ਜਿਸ ਕਾਰਨ ਸੀਵਰੇਜ ਬੈਕ ਮਾਰ ਰਿਹਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ 'ਚ ਦਾਖਲ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਕਰੀਬ ਇਕ ਹਫਤੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪਾਣੀ ਦੀ ਸਮੱਸਿਆ ਉਦੋਂ ਦੀ ਉਥੇ ਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਚਮੜੀ ਦੇ ਰੋਗ ਵਰਗੀਆਂ ਭਿਆਨਕ ਬੀਮਾਰੀਆਂ ਲੱਗ ਸਕਦੀਆਂ ਹਨ। ਬੀਮਾਰੀਆਂ ਦੇ ਸਬੰਧ 'ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਹੈ ਕਿ ਗੰਦੇ ਨਾਲੇ ਦਾ ਪਾਣੀ ਖੜ੍ਹਾ ਹੋਣ ਕਰਕੇ ਲੋਕਾਂ ਨੂੰ ਚਮੜੀ ਰੋਗ, ਦਸਤ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਹੁਤ ਸਾਰੀਆਂ ਬੀਮਾਰੀਆਂ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਿਹਤ ਵਿਭਾਗ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਪੈਦਾ ਹੋਏ ਸਨ, ਉੱਥੇ ਵੀ ਮੈਡੀਕਲ ਟੀਮਾਂ ਦਾ ਗਠਨ ਕਰਕੇ ਭੇਜਿਆ ਗਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਉਹ ਨਗਰ ਨਿਗਮ ਨੂੰ ਬੁੱਢੇ ਨਾਲੇ ਨਾਲ ਹੋਈ ਵਾਟਰ ਲੋਡਿੰਗ ਦਾ ਹੱਲ ਜਲਦ ਕਰਨ ਲਈ ਵੀ ਕਹਿਣਗੇ।


author

rajwinder kaur

Content Editor

Related News