ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਨਤਮਸਤਕ ਹੋਏ CJI ਚੰਦਰਚੂੜ

Saturday, Aug 10, 2024 - 06:32 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਨਤਮਸਤਕ ਹੋਏ CJI ਚੰਦਰਚੂੜ

ਅੰਮ੍ਰਿਤਸਰ: ਚੀਫ਼ ਜਸਟਿਸ ਆਫ਼ ਇੰਡੀਆ ਡੀ. ਵਾਈ. ਚੰਦਰਚੂੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਜਿਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ 'ਚ ਪੁਲਸ ਫੋਰਸ ਤਾਇਨਾਤ ਸੀ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਦੱਸ ਦੇਈਏ ਇਸ ਤੋਂ ਪਹਿਲਾਂ ਚੰਡੀਗੜ੍ਹ ਪੀ. ਜੀ. ਆਈ. ਦੇ ਕਨਵੋਕੇਸ਼ਨ ਸਮਾਰੋਹ 'ਚ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ 80 ਡਾਕਟਰਾਂ ਨੂੰ ਮੈਡਲ ਅਤੇ 508 ਡਾਕਟਰਾਂ ਨੂੰ ਡਿਗਰੀਆਂ ਨਾਲ ਸਨਮਾਨਿਤ ਕੀਤਾ। ਚੰਡੀਗੜ੍ਹ ਪੀ. ਜੀ. ਆਈ. ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਚੀਫ਼ ਜਸਟਿਸ ਨੇ ਸੰਸਥਾ ਦੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News