ਜਲੰਧਰ ''ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ ''ਤੇ ਚਾਕੂ ਨਾਲ ਹਮਲਾ

Monday, Oct 12, 2026 - 12:19 PM (IST)

ਜਲੰਧਰ ''ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ ''ਤੇ ਚਾਕੂ ਨਾਲ ਹਮਲਾ

ਜਲੰਧਰ (ਸੋਨੂੰ)- ਜਲੰਧਰ ਦੇ ਲੈਦਰ ਕੰਪਲੈਕਸ ਅਧੀਨ ਆਉਂਦੀ ਸ਼ੇਰ ਸਿੰਘ ਕਾਲੋਨੀ ਪੁਲ 'ਤੇ ਬੀਤੇ ਦਿਨ ਵਿਦਿਆਰਥੀ ਜਨਮ ਦਿਨ ਦੀ ਪਾਰਟੀ ਮਨਾਉਣ ਗਏ ਸਨ। ਇਸ ਦੌਰਾਨ ਇਕ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਉਥੇ ਹੀ ਇਸ ਘਟਨਾ ਨੂੰ ਲੈ ਕੇ ਇਕ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਜਿਸ ਨੌਜਵਾਨ ਨੇ ਝਗੜਾ ਕੀਤਾ, ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਪਰ ਉਨ੍ਹਾਂ ਦਾ ਪੁੱਤਰ ਜਨਮ ਦਿਨ 'ਤੇ ਨਾਲ ਗਿਆ ਸੀ ਅਤੇ ਉਨ੍ਹਾਂ ਦੇ ਪੁੱਤਰ ਸਮੇਤ ਹੋਰ ਨੌਜਵਾਨ ਨੂੰ ਚੁੱਕ ਕੇ ਪੁਲਸ ਲੈ ਗਈ। ਇਕ ਹੋਰ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਹ 50,000 ਰੁਪਏ ਦੀ ਮੰਗ ਕਰਦੇ ਹਨ ਨਹੀਂ ਤਾਂ ਉਹ ਗੌਰਵ ਨੂੰ ਚੁੱਕ ਕੇ ਲੈ ਜਾਣਗੇ। ਪਰਿਵਾਰ ਵੱਲੋਂ ਅੰਕਿਤ 'ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।  

ਪੀੜਤ ਪੱਖ ਦਾ ਕਹਿਣਾ ਹੈ ਕਿ ਕੇਕ ਕੱਟਣ ਦੌਰਾਨ ਦੋਸਤਾਂ ਵਿਚਕਾਰ ਹੋਈ ਮਾਮੂਲੀ ਬਹਿਸ ਹਿੰਸਕ ਝਗੜੇ 'ਚ ਬਦਲ ਗਈ, ਜਿਸ ਕਾਰਨ ਇਕ ਨੌਜਵਾਨ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਹਮਲੇ ਦੇ ਦੋਸ਼ੀ ਆਜ਼ਾਦ ਹਨ, ਜਦਕਿ ਉਨ੍ਹਾਂ ਦੇ ਪੁੱਤਰਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਅਜਿਹੇ ਵਿਚ ਨਾਮਜ਼ਦ ਮੁੰਡਿਆਂ ਦੇ ਪਰਿਵਾਰ ਲੈਦਰ ਕੰਪਲੈਕਸ ਥਾਣੇ ਪਹੁੰਚੇ ਅਤੇ ਹੰਗਾਮਾ ਕੀਤਾ, ਪੁਲਸ ਪ੍ਰਸ਼ਾਸਨ 'ਤੇ ਨਿਰਪੱਖ ਜਾਂਚ ਕਰਨ 'ਚ ਅਸਫਲ ਰਹਿਣ ਦਾ ਦੋਸ਼ ਲਗਾਇਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

ਦੋਸ਼ੀ ਸਾਗਰ ਅਤੇ ਉਸ ਦੇ ਭਰਾ ਦਾ ਕਹਿਣਾ ਹੈ ਕਿ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੁਲਸ ਬੇਕਸੂਰ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਜ਼ਬਰਦਸਤੀ ਉਨ੍ਹਾਂ ਦੇ ਘਰ 'ਚ ਦਾਖ਼ਲ ਹੋਈ, ਦੁਰਵਿਵਹਾਰ ਕੀਤਾ, ਉਨ੍ਹਾਂ 'ਤੇ ਹਮਲਾ ਕੀਤਾ, ਉਨ੍ਹਾਂ ਦੀ ਕਾਰ ਦੀਆਂ ਚਾਬੀਆਂ ਖੋਹ ਲਈਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਜ਼ਬਰਦਸਤੀ ਥਾਣੇ ਲੈ ਆਈ। ਦੋਸ਼ੀ ਧਿਰ ਅੰਕਿਤ ਨਾਮ ਦੇ ਇਕ ਨੌਜਵਾਨ 'ਤੇ ਦੋਸ਼ ਲਗਾਉਂਦੀ ਹੈ ਕਿ ਉਸ ਨੇ ਕੇਸ 'ਚੋਂ ਉਨ੍ਹਾਂ ਦੇ ਨਾਮ ਹਟਾਉਣ ਅਤੇ ਮਾਮਲਾ ਸੁਲਝਾਉਣ ਦੇ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

PunjabKesari

ਪਰਿਵਾਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੀ ਗ਼ਰੀਬੀ ਅਤੇ ਕਿਰਾਏ ਦੇ ਮਕਾਨ ਦਾ ਹਵਾਲਾ ਦਿੰਦੇ ਹੋਏ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਰੰਜਿਸ਼ ਦੇ ਚੱਲਦਿਆਂ ਪੁਲਸ ਨੂੰ ਉਨ੍ਹਾਂ ਦੇ ਘਰ ਲਿਆਂਦਾ ਅਤੇ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਮੁੰਡੇ ਨੇ ਮੁੱਖ ਤੌਰ 'ਤੇ ਹਮਲਾ ਕੀਤਾ ਸੀ ਉਹ ਖੁੱਲ੍ਹੇਆਮ ਘੁੰਮ ਰਿਹਾ ਹੈ। ਇਸ ਮਾਮਲੇ 'ਤੇ ਲੈਦਰ ਕੰਪਲੈਕਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੀੜਤ ਸੀਮਾ ਦੇ ਬਿਆਨ ਦੇ ਆਧਾਰ 'ਤੇ ਚਾਰ ਨੌਜਵਾਨਾਂ, ਪ੍ਰਯਾਸ, ਐਲਨ, ਗੈਰੀ ਅਤੇ ਗੌਰਵ ਵਿਰੁੱਧ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।

ਇਕ ਪੁਲਸ ਅਧਿਕਾਰੀ ਨੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਘਟਨਾ ਸਥਾਨ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਗਈ ਹੈ, ਜਿਸ 'ਚ ਲੜਾਈ 'ਚ ਸ਼ਾਮਲ ਚਾਰ ਨੌਜਵਾਨਾਂ ਨੂੰ ਵਿਖਾਇਆ ਗਿਆ ਹੈ। ਪੁਲਸ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕੋਲ ਆਪਣੀ ਬੇਗੁਨਾਹੀ ਸਾਬਤ ਕਰਨ ਵਾਲੇ ਸਬੂਤ ਜਾਂ ਵੀਡੀਓ ਹਨ ਤਾਂ ਉਹ ਸੀਨੀਅਰ ਏ. ਸੀ. ਪੀ. ਕੋਲ ਆਪਣਾ ਮਾਮਲਾ ਪੇਸ਼ ਕਰ ਸਕਦੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News