ਮੋਬਾਇਲ ਚਾਰਜਰ ਨੂੰ ਲੈ ਕੇ ਭਰਾਵਾਂ ’ਚ ਹੋਇਆ ਖ਼ੂਨੀ ਟਕਰਾਅ, ਗੁੰਡੇ ਬੁਲਾ ਕੇ ਕਰਵਾਇਆ ਹਮਲਾ

Tuesday, Nov 29, 2022 - 04:58 PM (IST)

ਮੋਬਾਇਲ ਚਾਰਜਰ ਨੂੰ ਲੈ ਕੇ ਭਰਾਵਾਂ ’ਚ ਹੋਇਆ ਖ਼ੂਨੀ ਟਕਰਾਅ, ਗੁੰਡੇ ਬੁਲਾ ਕੇ ਕਰਵਾਇਆ ਹਮਲਾ

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ 'ਚ ਮੋਬਾਇਲ ਚਾਰਜਰ ਨੂੰ ਲੈ ਕੇ ਦੋ ਭਰਾਵਾਂ ਵਿੱਚ ਝੜਪ ਹੋ ਗਈ, ਜਿਸ ਦੌਰਾਨ ਇਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਫਿਰੋਜ਼ਪੁਰ ਦੇ ਪਿੰਡ ਛਾਂਗਾ ਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੇ ਮੋਬਾਇਲ ਚਾਰਜਰ ਗੁਆਚ ਗਿਆ ਸੀ ਅਤੇ ਉਹ ਉਸ 'ਤੇ ਦੋਸ਼ ਲਗਾ ਰਿਹਾ ਸੀ ਕਿ ਮੈਂ ਉਸ ਦਾ ਚਾਰਜਰ ਲੁਕੋ ਕੇ ਰੱਖਿਆ ਹੈ। ਇਸ ਉਪਰੰਤ ਪਹਿਲਾਂ ਤਾਂ ਉਸ ਨੇ ਸ਼ਰਾਬ ਦੇ ਨਸ਼ੇ 'ਚ ਘਰ ਆ ਕੇ ਮੇਰੇ ਮੁੰਡੇ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਕੁਝ ਅਣਪਛਾਤੇ ਵਿਅਕਤੀਆਂ ਸਮੇਤ ਮੇਰੇ ਘਰ ਦੀ ਭੰਨਤੋੜ ਕੀਤੀ। ਇੰਨਾ ਹੀ ਨਹੀਂ ਉਸ ਨੇ ਪਰਿਵਾਰ ਦੀਆਂ ਔਰਤਾਂ ਦੀ ਵੀ ਕੁੱਟਮਾਰ ਕੀਤੀ। ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ।

ਇਹ ਵੀ ਪੜ੍ਹੋ- ਕੀਰਤਪੁਰ ਸਾਹਿਬ ਵਿਖੇ ਵਾਪਰੇ ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੀੜਤ ਬਲਵਿੰਦਰ ਨੇ ਦੱਸਿਆ ਕਿ ਫਿਰ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ ਪਰ ਹੁਣ ਤੱਕ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕੇ ਹਮਲਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉੱਥੇ ਹੀ ਗੱਲਬਾਤ ਕਰਦਿਆਂ ਐੱਸ. ਐੱਚ. ਓ. ਰਵੀ ਕੁਮਾਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਸ਼ਰੇਆਮ ਅਕਾਲੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News