ਲੌਂਗੋਵਾਲ ''ਚ ਕਿਸਾਨਾਂ ਅਤੇ ਪੁਲਸ ਦਰਮਿਆਨ ਹੋਈ ਝੜਪ

08/21/2023 5:10:43 PM

ਲੌਂਗੋਵਾਲ (ਵਸ਼ਿਸਟ, ਵਿਜੇ) : ਅੱਜ ਇੱਥੇ ਧਰਨਾ ਦੇ ਰਹੇ ਕਿਸਾਨਾਂ ਅਤੇ ਪੁਲਸ ਦਰਮਿਆਨ ਹੋਈ ਝੜਪ ’ਚ ਦੋ ਕਿਸਾਨਾਂ  ਅਤੇ ਇਕ ਪੁਲਸ ਇੰਸਪੈਕਟਰ ਤੋਂ ਇਲਾਵਾ ਦੋ ਹੋਰ ਪੁਲਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਧੱਕਾ ਮੁੱਕੀ ਐਨੀ ਜ਼ਬਰਦਸਤ ਹੋਈ ਕਿ ਬੱਸਾਂ ਅਤੇ ਹੋਰ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਇਸ ਦੌਰਾਨ ਕਿਸਾਨਾਂ ਨੇ ਪੁਲਸ ’ਤੇ ਲਾਠੀਚਾਰਜ ਕਰਨ ਅਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 22 ਅਗਸਤ ਦੇ ਚੰਡੀਗੜ੍ਹ ਧਰਨੇ ਦੇ ਮੱਦੇਨਜ਼ਰ ਪੁਲਸ ਵਲੋਂ ਚੁੱਕੇ ਆਗੂਆਂ ਦੇ ਵਿਰੋਧ ’ਚ ਅੱਜ ਬਡਬਰ ਰੋਡ ’ਤੇ ਕਿਸਾਨਾਂ ਵੱਲੋ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਜਥੇਬੰਦੀ ਦੀ ਕਾਲ ਆਈ ਕਿ ਬਡਬਰ ਟੋਲ ਪਲਾਜ਼ੇ ’ਤੇ ਜਾ ਕੇ ਧਰਨਾ ਦੇਵੋ ਤਾਂ ਜਦੋਂ ਕਿਸਾਨ ਜਾਣ ਲੱਗੇ ਤਾਂ ਪੁਲਸ ਨੇ ਬੈਰੀਕੇਟ ’ਤੇ ਰੋਕਿਆ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ

ਇਸ ਦੌਰਾਨ ਹੋਈ ਝੜਪ 'ਚ ਕਿਸਾਨ ਗੁਰਜੰਟ ਸਿੰਘ ਅਤੇ ਪ੍ਰੀਤਮ ਸਿੰਘ ਵਾਸੀ ਮੰਡੇਰ ਕਲਾਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਘਟਨਾ ਦੀ ਖ਼ਬਰ ਮਿਲਦਿਆ ਹੀ ਐੱਸ. ਐੱਸ. ਪੀ. ਸੰਗਰੂਰ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ ਅਤੇ ਐੱਸ. ਐੱਸ. ਪੀ. ਸੰਗਰੂਰ ਵੱਲੋਂ ਪੁਲਸ ਅਧਿਕਾਰੀਆਂ ਅਤੇ ਕਸਬੇ ਦੇ ਮੋਹਤਬਰਾਂ ਨਾਲ ਥਾਣੇ ਅੰਦਰ ਮੀਟਿੰਗ ਕੀਤੀ ਜਾ ਰਹੀ ਹੈ। ਪੁਲਸ ਦਾ ਪੱਖ ਜਾਣਨ ਲਈ ਕਿਸੇ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 

Anuradha

This news is Content Editor Anuradha