ਧਰਨੇ 'ਤੇ ਬੈਠੇ ਕਿਸਾਨਾਂ ਤੇ ਪੁਲਸ ਵਿਚਾਲੇ ਤਿੱਖੀ ਝੜਪ, ਕਈ ਲੋਕ ਜ਼ਖਮੀ
Monday, Nov 11, 2024 - 10:14 PM (IST)
ਬਠਿੰਡਾ : ਪੰਜਾਬ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਸੇਕ ਬਠਿੰਡਾ ਜ਼ਿਲ੍ਹੇ 'ਚ ਵੇਖਣ ਨੂੰ ਮਿਲਿਆ ਹੈ, ਜਿਥੇ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਸ ਤੇ ਕਿਸਾਨਾਂ ਵਿਚਾਲੇ ਤਿੱਖੀ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਪੁਲਸ ਦੇ ਕਈ ਵਾਹਨ ਨੁਕਸਾਨੇ ਜਾਣ ਦੀਆਂ ਖਬਰਾਂ ਹਨ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੋਮਵਾਰ ਪਿੰਡ ਰਾਏ ਕੇ ਕਲਾਂ ਬਠਿੰਡਾ ਵਿੱਚ ਕਿਸਾਨਾਂ ਨੇ ਖਰੀਦ ਇੰਸਪੈਕਟਰ ਦਾ ਘਿਰਾਓ ਕੀਤਾ ਹੋਇਆ ਸੀ। ਇਸਤੋਂ ਬਾਅਦ ਕਿਸਾਨਾਂ ਵੱਲੋਂ ਤਹਿਸੀਲਦਾਰ ਦਾ ਵੀ ਘਿਰਾਓ ਕੀਤਾ ਗਿਆ। ਇਸ ਦੌਰਾਨ ਝੋਨੇ ਦੀ ਖਰੀਦ ਦਾ ਮਾਮਲਾ ਭਖ ਗਿਆ। ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਨੂੰ ਲੈ ਕੇ ਹੋਈ ਪੁਲਸ ਅਤੇ ਕਿਸਾਨਾਂ ਵਿੱਚ ਤਿੱਖੀ ਝੜਪ 'ਚ ਕਈ ਕਿਸਾਨ ਅਤੇ ਪੁਲਸ ਕਰਮਚਾਰੀ ਹੋਏ ਜ਼ਖਮੀ ਹੋਏ ਹਨ। ਕਿਸਾਨਾਂ ਵੱਲੋਂ ਪਿੰਡ ਰਾਏਕੇ ਕਲਾਂ ਦੀ ਅਨਾਜ ਮੰਡੀ ਵਿੱਚ ਅਣਮੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।