CM ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਪੁਲਸ ਅਤੇ NHM ਮੁਲਾਜ਼ਮਾਂ ਵਿਚਾਲੇ ਹੋਈ ਧੱਕਾ-ਮੁੱਕੀ

09/26/2022 4:55:59 PM

ਸੰਗਰੂਰ (ਰਵੀ) : ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ NHM (ਨੈਸ਼ਨਲ ਹੈਲਥ ਮਿਸ਼ਨ) ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੀ ਜਾ ਰਿਹਾ ਸੀ। ਇਸ ਦੌਰਾਨ ਮੁਲਾਜ਼ਮਾਂ ਦੀ ਧਰਨਾਕਾਰੀਆਂ ਨਾਲ ਝੜਪ ਹੋ ਗਈ ਅਤੇ NHM ਦੀਆਂ ਮਹਿਲਾ ਮੁਲਾਜ਼ਮਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਇਸ ਮੌਕੇ ਗੱਲਬਾਤ ਕਰਦਿਆਂ ਧਰਨਾ ਦੇ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਪਿਛਲੇ 15 ਸਾਲਾਂ ਤੋਂ ਮਹੀਨਾਵਾਰ 7000 ਤੋਂ 10 ਹਜ਼ਾਰ ਤਨਖ਼ਾਹ 'ਤੇ ਹੀ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਦੇ ਸਮੇਂ 'ਚ ਇਸ ਰਾਹੀਂ ਆਪਣਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਪੁਲਸ ਨੂੰ ਮਿਲਿਆ ਗੈਂਗਸਟਰ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਦਾ ਟਰਾਂਜ਼ਿਟ ਰਿਮਾਂਡ

ਧਰਨਾਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚੋਂ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਵੱਲੋਂ ਸਾਡੇ ਮਹਿਕਮੇ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਤੱਕ ਵੀ ਸਰਕਾਰ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਾਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਅਤੇ ਹਿਮਾਚਲ ਜਾ ਕੇ ਪੰਜਾਬ ਮਾਡਲ ਦੀ ਗੱਲ ਕਰਦੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਸਿਹਤ ਮੁਲਾਜ਼ਮਾਂ ਦਾ ਹਾਲ ਤੱਕ ਵੀ ਨਹੀਂ ਪੁੱਛਦੇ। ਧਰਨਾਕਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto