ਪੁਲਸ ਦੇ ਨਸ਼ਾ ਤਸਕਰਾਂ ਵਿਚਾਲੇ ਝੜਪ, ਗੋਲੀ ਲੱਗਣ ਨਾਲ ਰਾਹਗੀਰ ਦੀ ਦਰਦਨਾਕ ਮੌਤ
Friday, Jun 13, 2025 - 02:26 PM (IST)

ਅੰਮ੍ਰਿਤਸਰ– ਅਟਾਰੀ ਨੇੜਲੇ ਪਿੰਡ ਨੇਸ਼ਟਾ ਵਿੱਚ ਕੱਲ੍ਹ ਦੇਰ ਰਾਤ ਇਕ ਨਾਕਾਬੰਦੀ ਦੌਰਾਨ ਨਸ਼ਾ ਤਸਕਰਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ, ਜਿਸ ਦੌਰਾਨ ਗੋਲੀ ਲੱਗਣ ਕਾਰਨ ਇਕ ਰਾਹਗੀਰ ਦੀ ਮੌਤ ਹੋ ਗਈ। ਪੁਲਸ ਨੇ ਮੌਕੇ ਤੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਦੋਸ਼ੀ ਨੌਜਵਾਨ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਫਰਾਰ ਹੋਣ ਵਿੱਚ ਕਾਮਯਾਬ ਰਹੇ। ਪੁਲਸ ਅਧਿਕਾਰੀ ਡੀਐਸਪੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪੁਲਸ ਨੂੰ ਇੱਕ ਮੁਖਬਿਰ ਰਾਹੀਂ ਇਹ ਪੱਕੀ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਮੋਟਰਸਾਈਕਲ 'ਤੇ ਨਸ਼ਾ ਲਿਆ ਕੇ ਅਟਾਰੀ ਪਾਸੋਂ ਪਿੰਡ ਨੇਸ਼ਟਾ ਆ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਘਰਿੰਡਾ ਥਾਣੇ ਦੀ ਪੁਲਸ ਨੇ ਨਾਕਾਬੰਦੀ ਕੀਤੀ। ਜਿਵੇਂ ਹੀ ਮੁਲਜ਼ਮ ਨੌਜਵਾਨ ਨਾਕੇ ਨੇੜੇ ਪਹੁੰਚੇ, ਉਨ੍ਹਾਂ ਨੇ ਨਾਕਾਬੰਦੀ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਖੇਤਾਂ ਵਿੱਚ ਇਕ ਲਿਫਾਫ਼ਾ ਸੁੱਟ ਦਿੱਤਾ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਦ ਪੁਲਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਮੁਲਜ਼ਮਾਂ ਵਲੋਂ ਪੁਲਸ 'ਤੇ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ। ਇਸ ਗੋਲਾਬਾਰੀ ਦੌਰਾਨ ਗੁਰਜੀਤ ਸਿੰਘ ਬਿੱਲਾ ਨਾਮਕ ਇਕ ਰਾਹਗੀਰ, ਜੋ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੇਸ਼ਟਾ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ, ਨੂੰ ਗੋਲੀ ਲੱਗ ਗਈ। ਉਸਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਉਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਡੀਐਸਪੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮੌਕੇ ਤੋਂ ਮਿਲੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਲਗਭਗ ਪੰਜ ਕਿਲੋ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8