ਲੋਹੜੀ ਮੌਕੇ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਕੰਬਿਆ ਫਿਰੋਜ਼ਪੁਰ, ਪੁਲਸ ਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਝੜਪ

Friday, Jan 13, 2023 - 12:32 PM (IST)

ਲੋਹੜੀ ਮੌਕੇ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਕੰਬਿਆ ਫਿਰੋਜ਼ਪੁਰ, ਪੁਲਸ ਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਝੜਪ

ਫਿਰੋਜ਼ਪੁਰ (ਕੁਮਾਰ, ਗੁਲਾਟੀ) : ਫਿਰੋਜ਼ਪੁਰ 'ਚ ਪੁਲਸ ਤੇ ਗੈਂਗਸਟਰ ਵਿਚਾਲੇ ਵੱਡਾ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ 'ਚ ਹੋਇਆ। ਜਿਸ ਗੈਂਗਸਟਰ ਨਾਲ ਪੁਲਸ ਮੁਕਾਬਲਾ ਹੋਇਆ ਹੈ , ਉਹ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- 2 ਬੱਚਿਆਂ ਦੇ ਪਿਓ ਨੇ ਕੀਤੀ ਸ਼ਰਮਨਾਕ ਕਰਤੂਤ, ਕੜਾਕੇ ਦੀ ਠੰਡ 'ਚ ਬੱਚਿਆਂ ਸਮੇਤ ਥਾਣੇ ਅੱਗੇ ਮਾਂ ਨੇ ਲਾਇਆ ਧਰਨਾ

ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਥਾਣਾ ਪੁਲਸ ਨੇ ਜਦੋਂ ਨਾਕੇ 'ਤੇ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਵੀ ਉਸ 'ਤੇ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਦੇ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਜ਼ਖ਼ਮੀ ਗੁਰਪਿਆਰ ਸਿੰਘ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ। 

ਇਹ ਵੀ ਪੜ੍ਹੋ-  2021 'ਚ ਦਰਜ ਹੋਈ FIR ਰੱਦ ਕਰਵਾਉਣ ਲਈ ਹਾਈ ਕੋਰਟ ਪਹੁੰਚੇ ਸੁਖਬੀਰ ਬਾਦਲ, ਜਾਣੋ ਕੀ ਸੀ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News