ਮੁੜ ਚਰਚਾ ''ਚ ਆਈ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ, ਕੈਦੀ ਨੇ ਪਾੜੀ ਜੇਲ੍ਹ ਵਾਰਡਨ ਦੀ ਵਰਦੀ

Monday, Jan 23, 2023 - 10:53 AM (IST)

ਮੁੜ ਚਰਚਾ ''ਚ ਆਈ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ, ਕੈਦੀ ਨੇ ਪਾੜੀ ਜੇਲ੍ਹ ਵਾਰਡਨ ਦੀ ਵਰਦੀ

ਬਠਿੰਡਾ (ਸੁਖਵਿੰਦਰ) : ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿਚ ਬੰਦ ਕੈਦੀ ਵੱਲੋਂ ਜੇਲ੍ਹ ਵਾਰਡਨ ਦੀ ਵਰਦੀ ਪਾੜਨ ਦੇ ਦੋਸ਼ਾਂ ’ਚ ਕੈਂਟ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਵਾਸੀ ਭਵਾਨੀਗੜ੍ਹ ਜੇਲ੍ਹ ਵਿਚ ਬੰਦ ਹੈ। ਬੀਤੇ ਦਿਨੀਂ ਉਕਤ ਕੈਦੀ ਨੂੰ ਸਮਾਂ ਖ਼ਤਮ ਹੋਣ ਤੋਂ ਬਾਅਦ ਬੰਦੀ ਕਰਵਾਉਣ ਲਈ ਕਿਹਾ ਤਾਂ ਉਸ ਨੇ ਬੰਦੀ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਅਤੇ ਜੇਲ੍ਹ ਵਾਰਡਨ ਜਸਵਿੰਦਰ ਸਿੰਘ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਇਸ ਦੌਰਾਨ ਵਾਰਡਨ ਵੱਲੋਂ ਕੈਦੀ ਨੂੰ ਬੰਦ ਕਰਨ ਦੀ ਕੋਸ਼ਿਸ ਕੀਤੀ ਤਾਂ ਮੁਲਜ਼ਮ ਨੇ ਉਸਦੀ ਵਰਦੀ ਪਾੜ ਦਿੱਤੀ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ਼ਰਮਨਾਕ : ਪਟਿਆਲਾ ਵਿਖੇ 2 ਨੌਜਵਾਨਾਂ ਨੇ 12 ਸਾਲਾ ਕੁੜੀ ਦੀ ਰੋਲ਼ੀ ਪੱਤ, ਲੋਕਾਂ 'ਚ ਭਾਰੀ ਰੋਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News