ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ, ਹੱਥ ਤੋਂ ਵੱਖ ਕੀਤਾ ਅੰਗੂਠਾ

Wednesday, May 31, 2023 - 02:10 PM (IST)

ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ, ਹੱਥ ਤੋਂ ਵੱਖ ਕੀਤਾ ਅੰਗੂਠਾ

ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜਿੱਥੇ ਬੀਤੇ ਮਹੀਨਿਆਂ ’ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਵੀ ਚੁੱਕੀ ਹੈ, ਉੱਥੇ ਆਏ ਦਿਨ ਜੇਲ੍ਹ ’ਚ ਬੰਦ ਹਵਾਲਾਤੀਆਂ ਦੇ ਆਪਸੀ ਝਗੜੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਬੁੱਧਵਾਰ ਦੁਪਹਿਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਅੰਦਰ ਦੋ ਕੈਦੀਆਂ ਦੇ ਆਪਸੀ ਝਗੜੇ ਦੌਰਾਨ ਇੱਕ ਦਾ ਅੰਗੂਠਾ ਹੱਥ ਨਾਲੋਂ ਵੱਖ ਕਰ ਦਿੱਤਾ ਗਿਆ। ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਹਾਲਤ ’ਚ ਕੈਦੀ ਨੂੰ ਗੁਰੂ ਨਾਨਕ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਕੈਦੀ ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੋਹਾਰਕਾ ਕਲਾਂ, ਪਤੀ ਬਾਰੀਆਂ ਦੀ, ਜ਼ਿਲ੍ਹਾ ਅੰਮ੍ਰਿਤਸਰ ਦਾ ਤਲਵਿੰਦਰ ਸਿੰਘ ਉਰਫ ਜੱਗੀ ਪੁੱਤਰ ਸੁਰਜੀਤ ਸਿੰਘ ਨਿਵਾਸੀ ਗਲੀ ਬੋਹੜੀ ਵਾਲੀ ਤਰਨ ਤਾਰਨ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ।

ਇਹ ਵੀ ਪੜ੍ਹੋ : ਗੂੰਗੀ-ਬੋਲੀ ਨਾਬਾਲਗਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਲਗਾਏ ਦੋਸ਼ 

ਇਸੇ ਦੌਰਾਨ ਤਲਵਿੰਦਰ ਸਿੰਘ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸਤਨਾਮ ਸਿੰਘ ’ਤੇ ਹਮਲਾ ਕਰਦੇ ਹੋਏ ਉਸ ਦਾ ਹੱਥ ਨਾਲੋਂ ਅੰਗੂਠਾ ਵੱਖ ਕਰ ਦਿੱਤਾ ਗਿਆ। ਇਸ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਝਗੜੇ ਨੂੰ ਰੋਕਿਆ ਗਿਆ। ਜ਼ਖ਼ਮੀ ਹਾਲਤ ’ਚ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਿਓ ਨੂੰ ਆਪਣੇ ਨੌਜਵਾਨ ਪੁੱਤ ਨੂੰ ਸਮਝਾਉਣਾ ਪਿਆ ਮਹਿੰਗਾ, ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

Anuradha

Content Editor

Related News