ਕਪੂਰਥਲਾ ''ਚ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਝੜਪ, ਚੱਲੇ ਹਥਿਆਰ
Sunday, Jun 21, 2026 - 03:56 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਵਿਖੇ ਮਾਡਲ ਟਾਊਨ ਦੇ ਸਿਟੀ ਹਾਲ ਨੇੜੇ ਇਕ ਗਲੀ 'ਚ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿਚਕਾਰ ਹਿੰਸਕ ਝੜਪ ਹੋ ਗਈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ 'ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ ਅਪਡੇਟ, 4 ਗ੍ਰਿਫ਼ਤਾਰ
ਡੀ. ਜੇ. ਨੂੰ ਲੈ ਕੇ ਹੋਈ ਬਹਿਸ ਮਗਰੋਂ ਵਧਿਆ ਝਗੜਾ
ਇਲਾਜ ਦੌਰਾਨ ਜ਼ਖ਼ਮੀ ਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਦੇਵਲਾਂਵਾਲਾ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਆਇਆ ਸੀ। ਡੀ. ਜੇ. ਨੂੰ ਲੈ ਕੇ ਬੀਤੀ ਰਾਤ ਇਕ ਮਾਮੂਲੀ ਝਗੜਾ ਹੋਇਆ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਵਿਚਕਾਰ ਸਮਝੌਤਾ ਕਰਕੇ ਹੱਲ ਕਰ ਲਿਆ ਗਿਆ। ਮਨਪ੍ਰੀਤ ਸਿੰਘ ਮੁਤਾਬਕ ਸਾਹਿਲ ਅਤੇ ਉਸ ਦੇ ਕੁਝ ਦੋਸਤਾਂ ਨੇ ਅਗਲੇ ਦਿਨ ਵਿਆਹ ਸਮਾਗਮ ਦੌਰਾਨ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ ਸਹੂਲਤ

ਉਥੇ ਹੀ ਦੂਜੇ ਪਾਸੇ ਸਾਹਿਲ ਪੁੱਤਰ ਸੁਖਵਿੰਦਰ ਵਾਸੀ ਸਾਬੂਵਾਲ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਵਿਵਾਹ ਸਮਾਰੋਹ ਵਿਚ ਆਇਆ ਸੀ। ਉਸ ਨੇ ਦੋਸ਼ ਲਗਾਇਆ ਹੈ ਕਿ ਮਨਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਤੋਂ ਬਾਅਦ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਸ ਦਾ ਹੱਥ 'ਤੇ ਗੰਭੀਰ ਸੱਟ ਲੱਗ ਗਈ।
ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਐਮਰਜੈਂਸੀ ਸਥਿਤੀ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਿਜੇ ਨੇ ਉਨ੍ਹਾਂ ਦਾ ਇਲਾਜ ਕੀਤਾ। ਸਾਹਿਲ ਦੀ ਹਾਲਤ ਨਾਜ਼ੁਕ ਸੀ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਦੋਵਾਂ ਜ਼ਖ਼ਮੀਆਂ ਦੀ ਐੱਮ. ਐੱਲ. ਆਰ. ਤਿਆਰ ਕਰਕੇ ਸਿਟੀ ਪੁਲਸ ਸਟੇਸ਼ਨ ਭੇਜ ਦਿੱਤੀ ਗਈ ਹੈ। ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕ ਵਿਆਹ ਸਮਾਰੋਹ ਦੌਰਾਨ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ, ਜਿਸ 'ਚ ਸਾਹਿਲ ਦੇ ਹੱਥ 'ਤੇ ਗੰਭੀਰ ਸੱਟ ਲੱਗੀ, ਜਦਕਿ ਮਨਪ੍ਰੀਤ ਨੂੰ ਵੀ ਸੱਟਾਂ ਲੱਗੀਆਂ। ਪੁਲਸ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
