ਮੋਗਾ ''ਚ ਆਪਸ ''ਚ ਭਿੜੀਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ ਤੇ ਇੱਟਾਂ-ਪੱਥਰ
Sunday, Sep 29, 2024 - 07:11 PM (IST)
ਮੋਗਾ (ਕਸ਼ਿਸ਼)- ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਚ ਦੋ ਧਿਰਾਂ ਵਿਚਕਾਰ ਤੇਜ਼ਧਾਰ ਹਥਿਆਰ, ਇੱਟਾਂ-ਪੱਥਰ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪੱਖ ਨੇ ਹਦ ਉਦੋਂ ਕਰ ਦਿੱਤੀ ਜਦੋਂ ਪਹਿਲੇ ਪੱਖ ਸਤਪਾਲ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਅਤੇ ਘਰ ਵਿਚ ਸਾਮਾਨ ਦੀ ਭੰਨਤੋੜ ਵੀ ਕੀਤੀ। ਫਿਲਹਾਲ ਦੋਵਾਂ ਧਿਰਾਂ ਹਸਪਤਾਲ ਵਿੱਚ ਦਾਖ਼ਲ ਹਨ। ਇਕ ਵਿਅਕਤੀ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਫਰੀਦਕੋਟ ਰੈਫਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪਹਿਲੀ ਧਿਰ ਦੇ ਸਤਪਾਲ ਸਿੰਘ ਦੀ ਮਾਤਾ ਅਤੇ ਪਿਤਾ ਨੇ ਦੱਸਿਆ ਕਿ ਮੇਰੇ ਲੜਕੇ ਅਤੇ ਦੂਜੀ ਧਿਰ ਦੇ ਲੜਕੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਪਰ ਉਥੇ ਸਭ ਕੁਝ ਠੀਕ ਸੀ। ਸ਼ਾਮ ਨੂੰ ਅਚਾਨਕ 14 ਤੋਂ 15 ਵਿਅਕਤੀ ਘਰ ਆ ਗਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਮੇਰੇ ਬੇਟੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ ਦਾ ਸਾਮਾਨ ਵੀ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਪੁੱਤਰ ਨੂੰ ਇਲਾਜ ਲਈ ਹਸਪਤਾਲ ਲੈ ਗਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਵਿਆਹ ਦੀਆਂ ਤਿਆਰੀਆਂ, ਅਮਰੀਕਾ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ 'ਚ ਪਾ 'ਤੇ ਵੈਣ
ਇਹ ਵੀ ਪੜ੍ਹੋ- ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ CM ਮਾਨ ਵੱਲੋਂ ਸਮੀਖਿਆ ਮੀਟਿੰਗ, ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਜਾਣਕਾਰੀ ਦਿੰਦੇ ਹੋਏ ਦੂਸਰੀ ਧਿਰ ਦੇ ਮਨਦੀਪ ਸਿੰਘ ਨੇ ਦੱਸਿਆ ਕਿ ਮੈਂ ਰਾਤ ਦਾ ਖਾਣਾ ਖਾ ਕੇ ਆਪਣੀ ਮਾਤਾ ਦੇ ਘਰ ਤੋਂ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਮੈਨੂੰ ਚੁੱਕ ਕੇ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਮੈਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਮੰਗਲ ਸਿੰਘ ਨੇ ਦੱਸਿਆ ਕਿ ਸਾਨੂੰ ਰਾਤ ਨੂੰ ਸੂਚਨਾ ਮਿਲੀ ਸੀ ਅਤੇ ਮੈਂ ਮੌਕੇ 'ਤੇ ਪਹੁੰਚ ਗਿਆ ਸੀ, ਫਿਲਹਾਲ ਦੋਵਾਂ ਧਿਰਾਂ ਦੇ ਬਿਆਨ ਲੈ ਕੇ ਜੋ ਵੀ ਕਾਰਵਾਈ ਕਰਨੀ ਹੋਵੇਗੀ, ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਲਿਆ ਜਾਵੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ