ਜਦੋਂ ਲਾੜੇ ਨੇ ਲਾਵਾਂ ਤੋਂ ਬਾਅਦ ਮੰਗਿਆ ਦਾਜ, ਫਿਰ ਚੱਲੀਆਂ ਕੁਰਸੀਆਂ, ਪਲੇਟਾਂ ਤੇ ਇੱਟਾਂ (ਵੀਡੀਓ)

Sunday, Apr 09, 2023 - 07:21 PM (IST)

ਫਾਜ਼ਿਲਕਾ/ਅਬੋਹਰ (ਸੁਖਵਿੰਦਰ ਥਿੰਦ) : ਅਬੋਹਰ ਵਿਖੇ ਵਿਆਹ ਸਮਾਗਮ ਦੌਰਾਨ ਜ਼ਬਰਦਸਤ ਹੰਗਾਮਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਵਿਵਾਦ ਇੰਨਾ ਜ਼ਿਆਦਾ ਵੱਧ ਗਿਆ ਸੀ ਕਿ ਲੋਕਾਂ ਨੇ ਇਕ-ਦੂਜੇ 'ਤੇ ਇੱਟਾਂ-ਰੋਡਿਆ, ਡੰਡਿਆਂ ਤੇ ਕੁਰਸੀਆਂ ਨਾਲ ਹਮਲਾ ਕੀਤਾ। ਦਰਅਸਲ ਇਹ ਘਟਨਾ ਅਬੋਹਰ ਦੀ ਜੰਮੂ ਬਸਤੀ ਦੀ ਹੈ, ਜਿੱਥੇ ਵਿਆਹ ਚੱਲ ਰਿਹਾ ਸੀ ਤੇ ਬਰਾਤ ਫਾਜ਼ਿਲਕਾ ਤੋਂ ਆਈ ਸੀ। ਪਹਿਲਾਂ ਤਾਂ ਸਭ ਕੁਝ ਠੀਕ ਚੱਲਦਾ ਰਿਹਾ ਪਰ ਲਾਵਾਂ ਤੋਂ ਬਾਅਦ ਮੁੰਡੇ ਵਾਲਿਆਂ ਵੱਲੋਂ ਦਾਜ ਦੀ ਮੰਗ ਕੀਤੀ ਗਈ, ਜਿਸ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ ਗਿਆ। ਜਿਸ ਦੇ ਚੱਲਦਿਆਂ ਅਚਾਨਕ ਕੀਤੀ ਦਾਜ ਦੀ ਮੰਗ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਖ਼ੂਨੀ ਝੜਪ ਹੋ ਗਈ, ਜਿਸ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਸਬੰਧੀ ਜਾਣਕਾਰੀ ਮਿਲੀ ਹੈ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਦਿੜ੍ਹਬਾ ਵਿਖੇ ਨੌਜਵਾਨ ਦੀ ਹੋਈ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਮਤਾ ਰਾਣੀ ਪੁੱਤਰੀ ਰਕੇਸ਼ ਨੇ ਦੱਸਿਆ ਕਿ ਉਸਦਾ ਵਿਆਹ ਰਾਮ ਵਾਸੀ ਫਾਜ਼ਿਲਕਾ ਨਾਲ ਪੱਕਾ ਹੋਇਆ ਸੀ ਤਾਂ ਅੱਜ ਬਰਾਤ ਆਈ ਹੋਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀਆਂ ਲਾਵਾਂ ਹੋ ਕੇ ਗਈਆਂ ਤਾਂ ਮੁੰਡੇ ਪਾਸੋਂ ਦਾਜ 'ਚ ਕਾਰ ਅਤੇ ਸੋਨੇ ਦੀ ਚੈਨ ਦੀ ਮੰਗ ਕੀਤੀ ਗਈ ਪਰ ਅਸੀਂ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਨ ਤੋਂ ਇਨਕਾਰ ਕਰ ਦਿੱਤਾ। ਮਮਤਾ ਨੇ ਦੱਸਿਆ ਕਿ ਵਿਆਹ 'ਚ ਜ਼ਿਆਦਾਤਰ ਮੁੰਡੇ ਹੀ ਆਏ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਵਿਆਹ ਦਾ ਮਾਹੌਲ ਖ਼ਰਾਬ ਕਰ ਦਿੱਤਾ ਅਤੇ ਦੋਹਾਂ ਧਿਰਾਂ ਵਿਚਕਾਰ ਲੜਾਈ-ਝਗੜਾ ਸ਼ੁਰੂ ਹੋ ਗਿਆ। 

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਬਣਾਇਆ ਗਿਆ ਦੇਸ਼ ਦਾ ਪਹਿਲਾ ਲੱਕੜ ਦਾ ਗੁਰਦੁਆਰਾ, ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ

ਦੱਸਿਆ ਜਾ ਰਿਹਾ ਹੈ ਕਿ ਲੜਾਈ ਦੌਰਾਨ ਕੁੜੀ ਵਾਲਿਆਂ ਵਾਲੇ ਪਾਸਿਓਂ ਬਹੁਤ ਲੋਕ ਜ਼ਖ਼ਮੀ ਹੋਏ ਸਨ। ਦੱਸ ਦੇਈਏ ਕਿ ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਲੜਾਈ ਦੌਰਾਨ ਕਿਵੇਂ ਟੈਂਟ, ਕੁਰਸੀਆਂ ਅਤੇ ਹੋਰ ਸਾਮਾਨ ਦੀ ਭੰਨ-ਤੋੜ ਜਾ ਰਹੀ ਹੈ। ਕੁੜੀ ਨੇ ਦੱਸਿਆ ਕਿ ਬਰਾਤੀਆਂ ਨੇ ਬਣਾਇਆ ਹੋਇਆ ਖਾਣਾ ਵੀ ਜ਼ਮੀਨ 'ਤੇ ਸੁੱਟ ਦਿੱਤਾ। ਇਸ ਸਬੰਧੀ ਜਿਵੇਂ ਹੀ ਪੁਲਸ ਨੂੰ ਪਤਾ ਲਗਿਆ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਝੜਪ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਸਭ ਜੇਰੇ ਇਲਾਜ ਹਨ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News