ਡੇਰਾਬੱਸੀ ਦੀ ਫੈਕਟਰੀ ''ਚ ਹੰਗਾਮਾ, ਪੁਲਸ ਵਲੋਂ ਲਾਠੀਚਾਰਜ
Thursday, Jan 04, 2018 - 03:33 PM (IST)

ਡੇਰਾਬੱਸੀ : ਸਥਾਨਕ ਪਿੰਡ ਹਰੀਪੁਰ 'ਚ ਬਣੀ ਈ. ਸੀ. ਬੀ. ਬਲੇਡਸ ਵਾਈਟ ਟੂਲਸ ਪ੍ਰਾਈਵੇਟ ਲਿਮਟਿਡ 'ਚ ਵੀਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਵਰਕਰ ਨੇ ਸਕਿਓਰਿਟੀ ਗਾਰਡ ਨੂੰ ਕਾਰਡ ਪੰਚ ਕਰਨ ਲਈ ਕਿਹਾ ਤਾਂ ਸਕਿਓਰਿਟੀ ਗਾਰਡ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਕਾਰਨ ਝਗੜਾ ਇੰਨਾ ਵਧ ਗਿਆ ਕਿ ਫੈਕਟਰੀ ਦੇ ਸਾਰੇ ਵਰਕਰਾਂ ਨੇ ਤੋੜ-ਭੰਨ ਸ਼ੁਰੂ ਕਰ ਦਿੱਤੀ। ਮਾਮਲਾ ਵਧਦਾ ਦੇਖ ਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪੁੱਜ ਕੇ ਹਾਲਾਤ ਕਾਬੂ ਕਰਨ ਲਈ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਮਾਹੌਲ ਸ਼ਾਂਤ ਹੋ ਸਕਿਆ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਛਾਣਬੀਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।