ਈਸਟਰਨ ਪਾਰਕ ਦੇ ਬਾਹਰ ਨੌਜਵਾਨ ਨੂੰ 12 ਵਿਅਕਤੀਆਂ ਨੇ ਘੇਰਿਆ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼

Thursday, Nov 19, 2026 - 08:38 PM (IST)

ਈਸਟਰਨ ਪਾਰਕ ਦੇ ਬਾਹਰ ਨੌਜਵਾਨ ਨੂੰ 12 ਵਿਅਕਤੀਆਂ ਨੇ ਘੇਰਿਆ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼

ਲੁਧਿਆਣਾ (ਰਾਮ,ਬਾਂਸਲ)- ਥਾਣਾ ਜਮਾਲਪੁਰ ਦੇ ਅਧੀਨ ਆਉਂਦੇ ਈਸਟਰਨ ਪਾਰਕ ਦੇ ਬਾਹਰ ਇਕ ਵਿਅਕਤੀ ’ਤੇ ਕਰੀਬ 12 ਵਿਅਕਤੀਆਂ ਵੱਲੋਂ ਹਮਲਾ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਆਸ਼ੀਸ਼ ਦਾ ਦੋਸ਼ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ ਰਸਤੇ ਵਚ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੇ ਨਾਲ ਕੁੱਟਮਾਰ ਵੀ ਕੀਤੀ ਗਈ। ਰੌਲਾ ਸੁਣ ਕੇ ਈਸਟਰਨ ਪਾਰਕ ਸੋਸਾਇਟੀ ਦੇ ਲੋਕ ਮੌਕੇ ‘ਤੇ ਪੁੱਜੇ ਅਤੇ ਵਿਚ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਹਮਲਾਵਰਾਂ ਤੋਂ ਬਚਾਇਆ। ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਕੁੱਟਮਾਰ ਵਿਚ ਜ਼ਖਮੀ ਆਸ਼ੀਸ਼ ਕੌਰ ਪਿਛਲੇ ਦੋ ਦਿਨਾਂ ਤੋਂ ਸੀਐੱਮ.ਸੀ. ਹਸਪਤਾਲ ਵਿਚ ਭਰਤੀ ਹੈ। ਆਸ਼ੀਸ਼ ਦੇ ਮੁਤਾਬਕ ਉਹ ਆਪਣੇ ਦੋਸਤ ਨੂੰ ਮਿਲਣ ਤੋਂ ਬਾਅਦ ਈਸਟਰਨ ਪਾਰਕ ਤੋਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਪਾਰਕ ਦੇ ਬਾਹਰ ਕਰੀਬ 12 ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ ਅਤੇ ਉਨ੍ਹਾਂ Ñਨੇ ਉਨ੍ਹਾਂ ਦੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਅਚਾਨਕ ਹੋਏ ਹਮਲੇ ਨਾਲ ਉਹ ਸੰਭਵ ਵੀ ਨਹੀਂ ਸਕੇ। ਇਸੇ ਦੌਰਾਨ ਸੋਸਾਇਟੀ ਦੇ ਕੁਝ ਲੋਕ ਉਥੇ ਪੁੱਜ ਗਏ ਅਤੇ ਉਨ੍ਹਾਂ ਨੇ ਦਖਲ ਦੇ ਕੇ ਉਨ੍ਹਾਂ ਦੀ ਜਾਨ ਬਚਾਈ।

ਸਹੁਰਾ ਧਿਰ ਦੇ ਨਾਲ ਚੱਲ ਰਿਹਾ ਹੈ ਪਰਿਵਾਰਕ ਝਗੜਾ

ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਤੇ ਸਹੁਰਾ ਧਿਰ ਦੇ ਵਿਚ ਲੰਬੇ ਸਮੇਂ ਤੋਂ ਪਰਿਵਾਰਕ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਅਦਾਲਤ ਵਿਚ ਕੇਸ ਵੀ ਵਿਚਾਰਅਧੀਨ ਹੈ। ਆਸ਼ੀਸ਼ ਨੇ ਦੋਸ਼ ਲਾਇਆ ਕਿ ਇਸੇ ਵਿਵਾਦ ਕਾਰਨ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੇ ਮੁਤਾਬਕ ਹਮਲਾਵਰਾਂ ਦੇ ਨਾਲ ਚਾਰ ਹੋਰ ਅਣਪਛਾਤੇ ਵਿਅਕਤੀ ਸਨ। ਆਸ਼ੀਸ਼ ਨੇ ਦੱਸਿਆ ਕਿ ਹਮਲੇ ਦੌਰਾਨ ਲੱਗੀਆਂ ਸੱਟਾਂ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਉਹ ਪਿਛਲੇ ਦੋ ਦਿਨਾਂ ਤੋਂ ਸੀ.ਐੱਮ.ਸੀ. ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜਾਨ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੀੜਤ ਨੇ ਪੁਲਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਘਟਨਾ ਸਥਾਨ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਹਮਲੇ ਵਿਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਖਿਲਾਫ ਉਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ ਤਾਂਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਘਟਨਾ ਮੁੜ ਨਾ ਵਾਪਰੇ।


author

Anmol Tagra

Content Editor

Related News