ਤਰਨਤਾਰਨ ਪੁਲਸ ਨੇ ਲੁਟੇਰਿਆਂ ਦਾ ਕੀਤਾ ਐਨਕਾਊਂਟਰ, ਦੋਵੇਂ ਪਾਸੋਂ ਚੱਲੀਆਂ ਗੋਲੀਆਂ

Sunday, Nov 26, 2023 - 05:27 PM (IST)

ਤਰਨਤਾਰਨ ਪੁਲਸ ਨੇ ਲੁਟੇਰਿਆਂ ਦਾ ਕੀਤਾ ਐਨਕਾਊਂਟਰ, ਦੋਵੇਂ ਪਾਸੋਂ ਚੱਲੀਆਂ ਗੋਲੀਆਂ

ਤਰਨਤਾਰਨ (ਰਮਨ)- ਪੁਲਸ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਮੁੱਠਭੇੜ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਪੁਲਸ ਵੱਲੋਂ ਇੱਕ ਲੁਟੇਰੇ ਨੂੰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਦੂਸਰਾ ਲੁਟੇਰਾ ਗੰਨ ਪੁਆਇੰਟ ਉੱਪਰ ਕਿਸੇ ਵਿਅਕਤੀ ਦਾ ਮੋਟਰਸਾਈਕਲ ਖੋਹ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਇਹ ਵੀ ਪੜ੍ਹੋ-  ਆਮ ਆਦਮੀ ਪਾਰਟੀ ਨੂੰ 11 ਸਾਲ ਹੋਏ ਪੂਰੇ, CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਜਿਸ ਦੌਰਾਨ ਇੱਕ ਕਾਰ ਵਿੱਚ ਸਵਾਰ ਦੋ ਵਿਅਕਤੀ ਜਿੰਨਾ ਕੋਲ ਅਸਲਾ ਮੌਜੂਦ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ। ਜੋ ਪੁਲਸ ਪਾਰਟੀ ਨੂੰ ਵੇਖਦੇ ਹੋਏ ਕਾਰ ਭਜਾ ਕੇ ਲੈ ਗਏ। ਇਸ ਦੌਰਾਨ ਪੁਲਸ ਪਾਰਟੀ ਵੱਲੋਂ ਫ਼ਿਲਮੀ ਅੰਦਾਜ਼ ਵਿੱਚ ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਜਦੋਂ ਉਨ੍ਹਾਂ ਨੂੰ ਕਰਿਆਲਾ ਕਸਬੇ ਨਜ਼ਦੀਕ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਵਾਬੀ ਫਾਇਰਿੰਗ ਕਰਦੇ ਹੋਏ ਪੁਲਸ ਪਾਰਟੀ ਨੇ ਇੱਕ ਲੁਟੇਰੇ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਦੂਸਰਾ ਲੁਟੇਰਾ ਕਿਸੇ ਆਮ ਵਿਅਕਤੀ ਦਾ ਮੋਟਰਸਾਈਕਲ ਗਨ ਪੁਆਇੰਟ ਉੱਪਰ ਖੋਂਹਦੇ ਹੋਏ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ-  ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਟੇਰਿਆਂ ਕੋਲ ਪਿਸਤੌਲ ਦੀਆਂ ਗੋਲੀਆਂ ਨਾਲ ਭਰਿਆ ਬੈਗਅਤੇ ਦੋ ਪਿਸਤੋਲਾਂ ਤੋਂ ਇਲਾਵਾ ਹੋਰ ਸਮਾਨ ਮੌਜੂਦ ਸੀ। ਜ਼ਿਕਰਯੋਗ ਹੈ ਕਿ ਥਾਣਾ ਚੋਲਾ ਸਾਹਿਬ ਦੇ ਮੁਖੀ ਵੱਲੋਂ ਬਹਾਦਰੀ ਨਾਲ ਲੁਟੇਰੇ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੁਲਸ ਅਧਿਕਾਰੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News