ਜਲੰਧਰ 'ਚ ਵੋਟਿੰਗ ਦੌਰਾਨ ਹੋਇਆ ਹੰਗਾਮਾ, ਪੁਲਸ ਨੇ ਕੀਤੀ ਬਲ ਦੀ ਵਰਤੋਂ
Saturday, Dec 21, 2024 - 12:22 PM (IST)
ਜਲੰਧਰ (ਸੋਨੂੰ)- ਪੰਜਾਬ ਵਿਚ ਅੱਜ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ। ਇਸ ਵਿਚਾਲੇ ਜਲੰਧਰ ਵਿਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸ਼ਹਿਰ ਦੇ ਵਾਰਡ ਨੰਬਰ 26 ਵਿਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਪੋਲਿੰਗ ਬੂਥ 'ਤੇ ਵੋਟ ਪਾਉਣ ਸਮੇਂ ਇਕ ਵਿਅਕਤੀ ਨੂੰ ਪੁਲਸ ਨੇ ਹਲਕੇ ਬਲ ਦੀ ਵਰਤੋਂ ਕਰਦੇ ਹੋਏ ਬਾਹਰ ਕੱਢਿਆ।
ਇਹ ਵੀ ਪੜ੍ਹੋ- ਫਗਵਾੜਾ ਵਿਖੇ ਨਗਰ ਨਿਗਮ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ, ਜਾਣੋ ਪੋਲਿੰਗ ਫ਼ੀਸਦੀ
ਜਾਣਕਾਰੀ ਮੁਤਾਬਕ ਅੰਦਰ ਖੜ੍ਹੇ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਵੋਟ ਪਾਉਣ ਆਏ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਿਹਾ ਹੈ। ਝਗੜੇ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਨੂੰ ਬਾਹਰ ਕੱਢਿਆ। ਸਾਹਮਣੇ ਆਇਆ ਹੈ ਕਿ ਵਿਅਕਤੀ ਕਾਂਗਰਸੀ ਉਮੀਦਵਾਰ ਦਾ ਰਿਸ਼ਤੇਦਾਰ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਵੋਟ ਪਾਉਣ ਆਏ ਸਨ ਅਤੇ ਆਪਣੇ ਸਾਥੀ ਦੀ ਉਡੀਕ ਕਰ ਰਹੇ ਸਨ।
ਇਹ ਵੀ ਪੜ੍ਹੋ- ਪੋਲਿੰਗ ਦੌਰਾਨ MLA ਦੀ ਕਾਂਗਰਸੀ ਆਗੂ ਨਾਲ ਖੜ੍ਹਕੀ, ਗਰਮਾਇਆ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8