ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ
Monday, Apr 20, 2026 - 12:06 PM (IST)
ਜਲੰਧਰ (ਮਹੇਸ਼)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਲਾਕੇ ਮੁਸਲਿਮ ਕਾਲੋਨੀ ਵਿਚ ਇਕ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਜੰਮ ਕੇ ਇੱਟਾਂ-ਪੱਥਰ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮਾਹੌਲ ਕਾਫ਼ੀ ਖ਼ਰਾਬ ਹੋ ਗਿਆ। ਇਹ ਪੂਰੀ ਘਟਨਾ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

ਮਿਲੀ ਜਾਣਕਾਰੀ ਮੁਤਾਬਕ ਹਮਲਾ ਕਰਨ ਵਾਲੀ ਧਿਰ ਫਗਵਾੜਾ ਦੀ ਦੱਸੀ ਜਾ ਰਹੀ ਹੈ, ਜਿਸ ਨੇ ਵਿਆਹ ਵਾਲੇ ਘਰ ਵਿਚ ਆ ਕੇ ਪਰਿਵਾਰ ਦੇ ਲੋਕਾਂ ’ਤੇ ਇੱਟਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਜੈਮਲ ਨਗਰ ਦੇ ਰਹਿਣ ਵਾਲੇ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੋ ਰਿਹਾ ਸੀ। ਡੀ. ਜੇ. ਦਾ ਸਮਾਗਮ ਚੱਲ ਰਿਹਾ ਸੀ ਅਤੇ ਸਾਰੇ ਡਾਂਸ ਰਹੇ ਸਨ ਤਾਂ ਇਸੇ ਦੌਰਾਨ ਗਾਣਾ ਵਜਾਉਣ ਨੂੰ ਲੈ ਕੇ ਵਿਵਾਦ ਹੋ ਗਿਆ। ਉਸ ਦੌਰਾਨ ਡੀ. ਜੇ. 'ਤੇ ਨੱਚ ਰਹੇ ਨੌਜਵਾਨਾਂ ਨੇ ਡੀ. ਜੇ. ਵਾਲਿਆਂ ਨਾਲ ਲੜਾਈ ਸ਼ੁਰੂ ਕਰ ਦਿੱਤੀ।

ਉਸ ਸਮੇਂ ਲੋਕਾਂ ਨੇ ਸਾਰਿਆਂ ਨੂੰ ਉਥੇ ਮਾਮਲਾ ਸ਼ਾਂਤ ਕਰਕੇ ਉਥੋਂ ਭੇਜ ਦਿੱਤਾ ਪਰ ਨੌਜਵਾਨਾਂ ਨੇ ਆਪਣਾ ਗੁੱਸਾ ਬਰਕਰਾਰ ਰੱਖਿਆ। ਐਤਵਾਰ ਦੁਪਹਿਰ ਨੂੰ ਜਦੋਂ ਉਹ ਵਿਆਹ ਦੀ ਬਰਾਤ ਨਾਲ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ 'ਤੇ ਫਿਰ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਨ੍ਹਾਂ ਨੇ ਘਰ ਦੀ ਭੰਨਤੋੜ ਕੀਤੀ ਅਤੇ ਲੋਕਾਂ ਨੂੰ ਇਕੱਠੇ ਹੁੰਦੇ ਵੇਖ ਕੇ ਪੁਲਸ ਨੂੰ ਸੂਚਿਤ ਕਰਦੇ ਹੋਏ ਮੌਕੇ ਤੋਂ ਭੱਜ ਗਏ। ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸੁਖਦੇਵ ਨੇ ਦੱਸਿਆ ਕਿ ਵਿਆਹ ਸਮਾਗਮ ਵਿਚ ਡੀ. ਜੇ. ਲੱਗਿਆ ਹੋਇਆ ਸੀ। ਇਸੇ ਦੌਰਾਨ ਵਿਆਹ ਵਾਲੇ ਪਰਿਵਾਰ ਦੇ ਇਕ ਮੈਂਬਰ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਇਸ ਬਹਿਸ ਨੇ ਕੁਝ ਹੀ ਮਿੰਟਾਂ ਵਿਚ ਗੰਭੀਰ ਰੂਪ ਧਾਰਨ ਕਰ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੇ ਲੋਕ ਆਪਣੇ-ਆਪਣੇ ਘਰਾਂ ਤੋਂ ਫ਼ਰਾਰ ਹਨ। ਉਨ੍ਹਾਂ ਦੇ ਫੜੇ ਜਾਣ ’ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
