ਮੁਕਤਸਰ ''ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਦੀ ਮੌਤ
Saturday, Jul 13, 2019 - 06:33 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ ਕਾਰਨ ਹੋਏ ਖੂਨੀ ਵਿਵਾਦ ਵਿਚ ਦੋ ਦੀ ਮੌਕੇ ਤੇ ਮੌਤ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਜਵਾਹਰੇਵਾਲਾ ਵਿਖੇ ਬਣ ਰਹੀ ਗਲੀ ਨੂੰ ਲੈ ਕੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚ ਖੂਨੀ ਝੜਪ ਹੋ ਗਈ ਅਤੇ ਗੋਲੀਆਂ ਵੀ ਚਲੀਆਂ।
ਇਸ ਖੂਨੀ ਜੰਗ ਦੌਰਾਨ ਮਿਨੀ ਰਾਣੀ (23) ਪਤਨੀ ਧਰਮਿੰਦਰ ਸਿੰਘ ਅਤੇ ਕਿਰਨਦੀਪ ਸਿੰਘ (24) ਪੁੱਤਰ ਗੁਰਚਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਧਰਮਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਹੈ, ਜਿਥੇ ਇਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ।
ਇਸ ਘਟਨਾ 'ਚ ਦੂਸਰੀ ਧਿਰ ਦੇ ਜ਼ਖਮੀ ਸੰਦੀਪ ਸਿੰਘ ਪੁੱਤਰ ਗੁਰਬਾਜ ਸਿੰਘ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਹੈ। ਦੂਜੇ ਪਾਸੇ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।