ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਬਾਹਰ ਵਿਦਿਆਰਥੀਆਂ ਦੇ 2 ਗਰੁੱਪਾਂ ’ਚ ਝਗੜਾ

Monday, Jun 30, 2025 - 02:03 PM (IST)

ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਬਾਹਰ ਵਿਦਿਆਰਥੀਆਂ ਦੇ 2 ਗਰੁੱਪਾਂ ’ਚ ਝਗੜਾ

ਅੰਮ੍ਰਿਤਸਰ(ਦਲਜੀਤ)-ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਸੀ ਦੇ ਬਾਹਰ ਦੋ ਵਿਦਿਆਰਥੀ ਗਰੁੱਪਾਂ ਵਿਚ ਝਗੜਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਵਿਦਿਆਰਥੀਆਂ ਨੇ ਇਸ ਦੌਰਾਨ ਸ਼ਰਾਬ ਦਾ ਸੇਵਨ ਵੀ ਕੀਤਾ ਹੋਇਆ ਸੀ। ਮੈਡੀਕਲ ਕਾਲਜ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਦਿਆਂ ਕੁਝ ਵਿਦਿਆਰਥੀਆਂ ਨੂੰ ਜਿੱਥੇ ਹੋਸਟਲ ਤੋਂ ਸਸਪੈਂਡ ਕਰ ਦਿੱਤਾ ਹੈ, ਉਥੇ ਹੀ ਕਈ ਵਿਦਿਆਰਥੀਆਂ ਨੂੰ ਸਖਤ ਚਿਤਾਵਨੀ ਦੇ ਕੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੋਸਟਲ ਸੀ ਦੇ ਬਾਹਰ ਦੋ ਵਿਦਿਆਰਥੀ ਗਰੁੱਪਾਂ ਵਿੱਚ ਕਾਫੀ ਝਗੜਾ ਹੋਇਆ। ਇਸ ਦੌਰਾਨ ਕਈ ਵਿਦਿਆਰਥੀਆਂ ਵੱਲੋਂ ਸ਼ਰਾਬ ਦਾ ਸੇਵਨ ਵੀ ਕੀਤਾ ਗਿਆ ਸੀ ਕਾਲਜ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਵਿਦਿਆਰਥੀ ਇਸ ਦੌਰਾਨ ਕਾਰ ਦੇ ਵਿੱਚ ਬੈਠ ਕੇ ਸ਼ਰਾਬ ਦਾ ਸੇਵਨ ਕਰ ਰਹੇ ਸਨ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

ਸੂਤਰ ਦੱਸਦੇ ਹਨ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ ਇਸ ਲਈ ਕਾਲਜ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਮੂਹ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਵਿਦਿਆਰਥੀ ਨਸ਼ੇ ਦਾ ਸੇਵਨ ਕਰ ਕੇ ਕਾਲਜ ਕੰਪਲੈਕਸ ਵਿਚ ਬਿਲਕੁਲ ਵੀ ਨਾ ਆਵੇ।

ਇਹ ਵੀ ਪੜ੍ਹੋਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੋ ਵਿਦਿਆਰਥੀਆਂ ਦੇ ਗਰੁੱਪਾਂ ਵਿੱਚ ਝਗੜਾ ਹੋਇਆ ਉਨ੍ਹਾਂ ਵਿੱਚੋਂ ਕੁਝ ਵਿਦਿਆਰਥੀ ਚੰਗੇ ਅਸਰ ਸੂਖ ਵਾਲੇ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ। ਉਧਰ ਦੂਸਰੇ ਪਾਸੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਇਰੈਕਟਰ ਡਾਕਟਰ ਰਾਜੀਵ ਦੇਵਗਨ ਨਾਲ ਇਹ ਸੰਬੰਧ ਵਿਚ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News