ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
Thursday, Mar 12, 2026 - 05:12 PM (IST)
ਦਸੂਹਾ (ਝਾਵਰ)- ਮਿਆਣੀ ਰੋਡ ਦਸੂਹਾ ਵਿਖੇ ਸਵੇਰੇ ਇਕ ਵਿਦਿਆਰਥੀ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਵਿਦਿਆਰਥੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਨਿਵਾਸੀ ਪਿੰਡ ਮੁੰਡੀਆਂ ਅਰਜਨ ਸਿੰਘ ਸਕੂਲ ਵਿਖੇ ਪੇਪਰ ਦੇਣ ਲਈ ਜਾ ਰਿਹਾ ਸੀ ਤਾਂ ਇਸ ਦੌਰਾਨ ਜਦੋਂ ਸਕੂਲ ਨੇੜੇ ਪਹੁੰਚਿਆ ਤਾਂ ਕਿਸੇ ਵ੍ਹੀਕਲ ਨੇ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
ਇਸ ਸਬੰਧੀ ਥਾਣਾ ਦਸੂਹਾ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ 18 ਸਾਲਾ ਵਿਦਿਆਰਥੀ ਲਵਪ੍ਰੀਤ ਸਿੰਘ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਚ 12ਵੀਂ ਕਲਾਸ ਦਾ ਵਿਦਿਆਰਥੀ ਸੀ। ਉਹ ਪੰਜਾਬੀ ਦਾ ਪੇਪਰ ਦੇਣ ਲਈ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ ਤਾਂ ਸੰਤ ਅਰਜੁਨ ਸਿੰਘ ਪਬਲਿਕ ਸਕੂਲ ਦਸੂਹਾ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਵਿਚ ਰੱਖਵਾ ਦਿੱਤਾ ਗਿਆ। ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ: ਸੁਖਬੀਰ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
