ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖ਼ੌਫਨਾਕ ਕਦਮ, ਸ਼ੱਕੀ ਹਾਲਾਤ ''ਚ ਫਾਹਾ ਲੈ ਕੇ ਦਿੱਤੀ ਜਾਨ

Wednesday, Jan 28, 2026 - 09:26 AM (IST)

ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖ਼ੌਫਨਾਕ ਕਦਮ, ਸ਼ੱਕੀ ਹਾਲਾਤ ''ਚ ਫਾਹਾ ਲੈ ਕੇ ਦਿੱਤੀ ਜਾਨ

ਲੁਧਿਆਣਾ (ਰਾਜ) : ਢੰਡਾਰੀ ਕਲਾਂ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ 14 ਸਾਲ ਦੀ ਨਾਬਾਲਗਾ ਲੜਕੀ ਨੇ ਸ਼ੱਕੀ ਹਾਲਾਤ ’ਚ ਫਾਹਾ ਲਗਾ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ। ਘਟਨਾ ਦੁਰਗਾ ਕਾਲੋਨੀ ਦੀ ਹੈ ਜਿੱਥੇ 8ਵੀਂ ਜਮਾਤ ’ਚ ਪੜ੍ਹਨ ਵਾਲੀ ਵਿਦਿਆਰਥਣ ਦੀ ਮੌਤ ਦੀ ਖਬਰ ਸੁਣਦੇ ਹੀ ਪੂਰੇ ਮੁਹੱਲੇ ’ਚ ਮਾਤਮ ਛਾ ਗਿਆ। ਜਿਵੇਂ ਹੀ ਪਰਿਵਾਰ ਵਾਲਿਆਂ ਨੂੰ ਲੜਕੀ ਵੱਲੋਂ ਚੁੱਕੇ ਇਸ ਖੌਫਨਾਕ ਕਦਮ ਦਾ ਪਤਾ ਲੱਗਿਆ ਘਰ ’ਚ ਚੀਕ ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫੋਕਲ ਪੁਆਇੰਟ ਦੇ ਅਧੀਨ ਪੈਂਦੀ ਚੌਕੀ ਢੰਡਾਰੀ ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪੁੱਜੀ।

ਇਹ ਵੀ ਪੜ੍ਹੋ : ਚਾਈਨਾ ਡੋਰ ਵਿਰੁੱਧ ਪਿੰਡਾਂ ਦਾ ਐਲਾਨ--ਜੰਗ! ਪੰਚਾਇਤਾਂ ਵੱਲੋਂ ਮਤੇ ਪਾਸ, ਸਮਾਜਿਕ ਬਾਈਕਾਟ ਦਾ ਫ਼ੈਸਲਾ

ਪੁਲਸ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਮੌਕੇ ਤੋਂ ਕੋਈ ਸੁਸਾਇਡ ਨੋਟ ਬਰਾਮਦ ਹੋਇਆ ਹੈ ਜਾਂ ਨਹੀਂ ਇਸ ਬਾਰੇ ’ਚ ਅਜੇ ਕੋਈ ਸਥਿਤੀ ਸਪੱਸ਼ਟ ਨਹੀਂ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ, ਜਿਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਰਵਾਈ ਅਮਲ ’ਚ ਲਿਆਂਦੀ ਜਾਵੇਗੀ।


author

Sandeep Kumar

Content Editor

Related News