ਦਸਵੀਂ ਦੇ ਵਿਦਿਆਰਥੀ ਨੇ ਖਾਦਾ ਜ਼ਹਿਰ, ਹਾਲਤ ਨਾਜ਼ੁਕ
Sunday, Mar 11, 2018 - 03:31 PM (IST)

ਬਟਾਲਾ (ਸੈਂਡੀ) - ਐਤਵਾਰ ਸਵੇਰੇ ਨਜ਼ਦੀਕੀ ਪਿੰਡ ਧਾਰੀਵਾਲ ਬੋਝਾ ਵਿਖੇ ਇਕ ਦਸਵੀਂ 'ਚ ਪੜਦੇ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੜਕੇ ਦੇ ਪਿਤਾ ਕਰਨੈਲ ਸਿੰਘ ਅਤੇ ਚਾਚਾ ਇੰਦਰਪਾਲ ਨੇ ਦੱਸਿਆ ਕਿ ਸਾਡਾ ਲੜਕਾ ਗਗਨਦੀਪ ਸਿੰਘ ਜੋ ਦਸਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਐਤਵਾਰ ਉਸਨੇ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗੀ ਅਸੀਂ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਆਂਏ, ਜਿਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਰੈਫਰ ਕਰ ਦਿੱਤਾ।