ਹਰਜੋਤ ਬੈਂਸ ਦਾ ਅਹਿਮ ਬਿਆਨ, ਕਿਹਾ- ਜੇਲ੍ਹਾਂ 'ਚ ਬੰਦ ਕੈਦੀਆਂ ਲਈ ਜਲਦ ਖੋਲ੍ਹੇ ਜਾਣਗੇ ਕਲਾਸਰੂਮ
Friday, Aug 19, 2022 - 12:49 AM (IST)
ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਵਿੱਚ ਪੜ੍ਹਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜ਼ਿੰਦਗੀ ਸੁਧਾਰ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਮਕਸਦ ਨਾਲ ਜੇਲ੍ਹ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ੍ਹ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ। ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਵਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।
ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10
ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਦੀ ਹਰ ਜੇਲ੍ਹ ਵਿੱਚ 50 ਵਿਦਿਆਥੀਆਂ ਦੀ ਸਮਰੱਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਈ ਤਾਂ ਉਸ ਦੀ ਵੀ ਪਹਿਲਾਂ ਹੀ ਜਗ੍ਹਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਲਾਇਬ੍ਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੇਧ ਦਿੱਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ 'ਤੇ ਵਿਆਪਕ ਉਪਰਾਲੇ ਕੀਤੇ ਗਏ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।