''ਕਲੈਟ-2020'' ਲਈ ਦੇਸ਼ ਦੀਆਂ 22 ਯੂਨੀਵਰਸਿਟੀਆਂ ''ਚ ਹੋਵੇਗਾ ਦਾਖਲਾ
Thursday, Jan 02, 2020 - 11:40 AM (IST)
ਲੁਧਿਆਣਾ (ਵਿੱਕੀ) : ਦੇਸ਼ ਦੀਆਂ 22 ਨੈਸ਼ਨਲ ਲਾਅ ਯੂਨੀਵਰਸਿਟੀਆਂ 'ਚ ਅੰਡਰ ਗ੍ਰੈਜੂਏਟ ਲਾਅ ਕੋਰਸਾਂ 'ਚ ਦਾਖਲੇ ਲਈ ਹੋਣ ਵਾਲੇ ਕਾਮਨ ਲਾਅ ਐਡਮਿਸ਼ਨ ਟੈਸਟ (ਕਲੈਟ) ਲਈ ਰਜਿਟ੍ਰੇਸ਼ਨ ਪ੍ਰਕਿਰਿਆ ਬੁੱਧਵਾਰ ਨੂੰ ਸ਼ੁਰੂ ਹੋ ਗਈ। 12ਵੀਂ ਪਾਸ ਜਾਂ 12ਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ, ਜੋ ਲਾਅ 'ਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ, ਉਹ ਕਲੈਟ ਦੀ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਕੰਸੋਰਟੀਅਮ ਆਫ ਨੈਸ਼ਨਲ ਲਾਅ ਯੂਨੀਵਰਸਿਟੀ ਨੇ ਕਲੈਟ 2020 ਲਈ ਇਹ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਹੈ। ਪ੍ਰੀਖਿਆ ਲਈ ਅਪਲਾਈ ਕਰਨ ਲਈ 3 ਮਹੀਨੇ ਤੱਕ ਐਪਲੀਕੇਸ਼ਨ ਵਿੰਡੋ ਖੁੱਲ੍ਹੀ ਰਹੇਗੀ। ਮਤਲਬ 31 ਮਾਰਚ ਤੱਕ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਇਹ ਪ੍ਰਕਿਰਿਆ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ 10 ਮਈ ਨੂੰ ਲਈ ਜਾਵੇਗੀ।