ਸਰਪੰਚ ਖ਼ੁਦਕੁਸ਼ੀ ਕੇਸ ''ਚ AAP ਵਿਧਾਇਕ ਫ਼ੌਜਾ ਸਿੰਘ ਸਰਾਰੀ ਨੂੰ ਕਲੀਨ ਚਿੱਟ, ਪੜ੍ਹੋ ਪੂਰਾ ਮਾਮਲਾ
Saturday, Jun 28, 2025 - 03:04 PM (IST)

ਫਿਰੋਜ਼ਪੁਰ : ਗੁਰੂਹਰਸਹਾਏ ਦੇ ਪਿੰਡ ਤਰਿੰਡਾ ਦੇ ਨੌਜਵਾਨ ਸਰਪੰਚ ਜਸ਼ਨਪ੍ਰੀਤ ਬਾਵਾ ਦੇ ਖ਼ੁਦਕੁਸ਼ੀ ਮਾਮਲੇ 'ਚ 'ਆਪ' ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ. ਏ. ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਦੀ ਰਿਪੋਰਟ ਤੋਂ ਬਾਅਦ ਫ਼ੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ. ਏ. ਬਚਿੱਤਰ ਸਿੰਘ ਲਾਡੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਸ ਨੇ ਪਿੰਡ ਦੇ 5 ਲੋਕਾਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਦੱਸਣਯੋਗ ਹੈ ਕਿ 31 ਮਈ ਨੂੰ ਸਰਪੰਚ ਜਸ਼ਨਪ੍ਰੀਤ ਬਾਵਾ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦਕੁਸ਼ੀ ਕਰ ਲਈ ਸੀ। ਪਹਿਲਾਂ ਪਰਿਵਾਰ ਵਲੋਂ ਇਹ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਕਿਸੇ 'ਤੇ ਸ਼ੱਕ ਨਹੀਂ ਹੈ ਪਰ ਇਸ ਘਟਨਾ ਦੇ 5 ਦਿਨਾਂ ਬਾਅਦ ਹੀ ਪਰਿਵਾਰ ਵਲੋਂ ਫ਼ੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ. ਏ. ਖ਼ਿਲਾਫ਼ ਪੁਲਸ ਨੂੰ ਦਰਖ਼ਾਸਤ ਦਿੱਤੀ ਗਈ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਇਆ ਸ਼ਡਿਊਲ
ਇਸ ਤੋਂ ਬਾਅਦ ਸਿੱਟ ਦਾ ਗਠਨ ਕੀਤਾ ਗਿਆ। ਸਿੱਟ ਵਲੋਂ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਪਰਿਵਾਰ ਨੂੰ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਬਿਆਨ ਦੇਣ ਲਈ ਭੜਕਾਇਆ ਗਿਆ ਸੀ। ਇਸ ਤੋਂ ਬਾਅਦ ਹੁਣ ਇਸ ਮਾਮਲੇ ਸਬੰਧੀ ਫ਼ੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ. ਏ. ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8