ਸਵੱਛ ਭਾਰਤ ਮੁਹਿੰਮ ਨੂੰ ਮੂੰਹ ਚਿੜ੍ਹਾ ਰਹੇ ਸਨ੍ਹੇਰ ਰੋਡ ''ਤੇ ਲੱਗੇ ਗੰਦਗੀ ਦੇ ਢੇਰ

Tuesday, Aug 01, 2017 - 12:13 AM (IST)

ਜ਼ੀਰਾ(ਗੁਰਮੇਲ)—ਭਾਵੇਂ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਚਲਾ ਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਪਰ ਸਥਾਨਕ ਸਨ੍ਹੇਰ ਰੋਡ ਤੇ ਸਮਾਧੀ ਮੁਹੱਲੇ ਵਿਚ ਨਾਜਾਇਜ਼ ਤੌਰ 'ਤੇ ਇਕੱਠੇ ਕੀਤੇ ਜਾਂਦੇ ਕੂੜੇ ਦੇ ਢੇਰ ਸਵੱਛ ਭਾਰਤ ਮੁਹਿੰਮ ਨੂੰ ਮੂੰਹ ਚਿੜ੍ਹਾ ਰਹੇ ਹਨ ਅਤੇ ਇਨ੍ਹਾਂ ਗੰਦਗੀ ਦੇ ਢੇਰਾਂ 'ਚੋਂ ਮੱਛਰ, ਮੱਖੀਆਂ ਆਦਿ ਪੈਂਦਾ ਹੁੰਦੇ ਹਨ, ਜਿਸ ਕਾਰਨ ਮੁਹੱਲਾ ਨਿਵਾਸੀਆਂ ਵਿਚ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।  ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਾਧੂ ਸਿੰਘ ਪ੍ਰਧਾਨ ਭਵਨ ਉਸਾਰੀ, ਨਿਹਾਲ ਸਿੰਘ, ਗੁਰਪ੍ਰੀਤ ਸਿੰਘ ਭੀਤਾ, ਗਗਨਦੀਪ ਸਿੰਘ, ਅਜੈਬ ਸਿੰਘ, ਅਮਰਜੀਤ ਸਿੰਘ, ਬਲਕਾਰ ਸਿੰਘ, ਮਨਪ੍ਰੀਤ ਸਿੰਘ, ਬਲੌਰ ਸਿੰਘ, ਪ੍ਰੇਮ ਕੁਮਾਰ, ਰਵੀ ਕੁਮਾਰ, ਗੁਰਪ੍ਰੀਤ ਸਿੰਘ,  ਸੁਖਵਿੰਦਰ ਸਿੰਘ, ਪਵਨ ਕੁਮਾਰ ਆਦਿ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਨਗਰ ਕੌਂਸਲ ਅਧਿਕਾਰੀਆਂ ਨੂੰ ਬੇਨਤੀਆਂ ਕਰਨ 'ਤੇ ਵੀ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਗੰਦਗੀ ਦੇ ਢੇਰ ਵਿਚ ਆਵਾਰਾ ਪਸ਼ੂ ਆ ਕੇ ਮੂੰਹ ਮਾਰਦੇ ਰਹਿੰਦੇ ਹਨ, ਜਿਸ ਕਾਰਨ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਮੁਹੱਲਾ ਨਿਵਾਸੀ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਇਥੇ ਜਮ੍ਹਾ ਹੁੰਦੇ ਕੂੜੇ ਕਾਰਨ ਜਿਥੇ ਬਦਬੂ ਆਉਂਦੀ ਹੈ, ਉÎਥੇ ਇਸ ਰਾਹ ਤੋਂ ਲੰਘਦੇ ਰਾਹਗੀਰ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁਹੱਲਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਤਾਂ ਮੁਹੱਲਾ ਵਾਸੀ ਇਹ ਸਾਰਾ ਕੂੜਾ ਨਗਰ ਕੌਂਸਲ ਦੇ ਅੱਗੇ ਸੁੱਟ ਕੇ ਰੋਸ ਪ੍ਰਦਰਸ਼ਨ ਕਰਨਗੇ। 


Related News