ਸਫਾਈ ਕਰਮਚਾਰੀਆਂ ਨੇ ਤੀਜੇ ਦਿਨ ਵੀ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜੀ

Saturday, Jun 16, 2018 - 05:02 PM (IST)

ਸਫਾਈ ਕਰਮਚਾਰੀਆਂ ਨੇ ਤੀਜੇ ਦਿਨ ਵੀ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜੀ

ਬੁਢਲਾਡਾ (ਬਾਂਸਲ) : ਪੰਜਾਬ ਮਿਊਂਸਪਲ ਮੁਲਾਜਮ ਕਮੇਟੀ ਦੇ ਸੱਦੇ ਤੇ ਅੱਜ ਤੀਜੇ ਦਿਨ ਸਫਾਈ ਕਾਮਿਆਂ ਵੱਲੋਂ ਬਜ਼ਾਰ ਅੰਦਰ ਰੋਸ ਮਾਰਚ ਕਰਕੇ ਰੇਲਵੇ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜੀ ਕੀਤੀ ਗਈ।|ਇਸ ਮੌਕੇ ਬੋਲਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਦਾ ਮੁਲਾਜਮ ਤੰਗ ਅਤੇ ਪ੍ਰੇਸ਼ਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਯੋਗਤਾ ਰੱਖਣ ਵਾਲੇ ਸਫਾਈ ਕਰਮਚਾਰੀ, ਦਰਜਾ ਚਾਰ, ਸੀਵਰਮੈਨ, ਮਾਲੀ, ਕਲਰਕ, ਪੰਪ ਓਪਰੇਟਰ ਆਦਿ ਨੂੰ ਤਰੱਕੀ ਦੇ ਮੌਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖਾਹ ਪ੍ਰਣਾਲੀ ਲਾਗੂ ਕੀਤੀ ਜਾਵੇ, ਸਫਾਈ ਕਰਮਚਾਰੀਆਂ ਲਈ ਸਪੈਸ਼ਲ ਭੱਤਾ ਦਿੱਤਾ ਜਾਵੇ, ਤਰਸ ਦੇ ਆਧਾਰ 'ਤੇ ਬਿਨ੍ਹਾਂ ਸ਼ਰਤ ਨੌਕਰੀ ਦਿੱਤੀ ਜਾਵੇ, ਪੰਜਾਬ ਸਰਕਾਰ ਵੱਲੋਂ ਲਗਾਇਆ ਮੁਲਾਜਮ ਮਾਰੂ ਟੈਕਸ ਬੰਦ ਕੀਤਾ ਜਾਵੇ ਤੇ ਕੰਮ ਦੌਰਾਨ ਸਫਾਈ ਕਾਮਿਆਂ ਨੂੰ ਦਸਤਾਨੇ, ਆਈ ਕਵਰ ਸਮੇਤ ਲੋੜੀਦਾਂ ਸਮਾਨ ਆਦਿ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਹੁਣ ਤੱਕ ਦਾ ਜੀ. ਪੀ. ਐੱਫ. ਜਮ੍ਹਾ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸੁਮਿਤ ਕੁਮਾਰ, ਬਾਲਕ੍ਰਿਸ਼ਨ, ਅਜੈ ਕੁਮਾਰ, ਪ੍ਰੇਮ ਦਾਸ, ਬਲਵਾਨ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਅਮਿਤ ਕੁਮਾਰ ਆਦਿ ਹਾਜ਼ਰ ਸਨ।


Related News