ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਨੇ ਚਲਾਈ ਸਫਾਈ ਮੁਹਿੰਮ
Saturday, Aug 12, 2017 - 12:13 PM (IST)
ਭੂੰਗਾ(ਭਟੋਆ)— ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵੱਲੋਂ ਸਫਾਈ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ, ਜਿਸ ਅਧੀਨ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਚਲਾਈ ਗਈ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੇ ਸਿੰਘ ਰਾਣਾ ਲੇਖਾਕਾਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਪੰਦਰਵਾੜੇ ਅਧੀਨ ਪਿੰਡਾਂ, ਬੱਸ ਅੱਡਿਆਂ, ਸਕੂਲਾਂ, ਆਂਗਣਵਾੜੀ ਸੈਂਟਰਾਂ, ਗੁਰੂਘਰਾਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਸੁਮਨਾ ਦੇਵੀ ਪ੍ਰਾਜੈਕਟ ਇੰਚਾਰਜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਫਾਈ ਸਬੰਧੀ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਰਵਿੰਦਰ ਸਿੰਘ ਕਾਹਲੋਂ ਪ੍ਰਧਾਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਨੇ ਕਿਹਾ ਕਿ ਸਾਡੇ ਗੁਰੂਆਂ ਅਤੇ ਮਹਾਪੁਰਸ਼ਾਂ ਅਨੁਸਾਰ ਜਿੱਥੇ ਸਫਾਈ ਹੈ, ਉੱਥੇ ਖੁਦਾਈ ਹੈ। ਇਸ ਲਈ ਸਫਾਈ ਨਾ ਸਿਰਫ ਸਾਡੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਵੇਗੀ, ਸਗੋਂ ਸਾਡਾ ਬੀਮਾਰੀਆਂ ਤੋਂ ਵੀ ਬਚਾਅ ਕਰੇਗੀ। ਉਂਕਾਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਕਰਨ ਸਮੇਂ ਸ਼ਰਮ ਨਹੀਂ ਸਗੋਂ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਅਸੀਂ ਸਮਾਜ ਵਿਚ ਵਧੀਆ ਕਾਰਜ ਕਰ ਰਹੇ ਹਾਂ।
ਇਸ ਮੌਕੇ ਅਮਰਜੀਤ ਸਿੰਘ ਹਮਰੋਲ ਸਾਬਕਾ ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ, ਦਵਿੰਦਰ ਸਿੰਘ ਪ੍ਰਧਾਨ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ, ਸਰਪੰਚ ਮਹਿੰਦਰ ਕੌਰ, ਜੀਆ, ਹਰਦੀਪ ਕੌਰ, ਮਨਦੀਪ ਕੌਰ, ਹਰਜੀਤ ਕੌਰ, ਅੰਜੂ ਬਾਲਾ, ਡਿੰਪਲ ਆਦਿ ਹਾਜ਼ਰ ਸਨ।
