ਮੁਕਤਸਰ : ਦਸ਼ਮੇਸ਼ ਨਗਰ ਦੇ ਲੋਕਾਂ ਨੇ ਸ਼ੁਰੂ ਕੀਤੀ ਸਫਾਈ ਮੁਹਿੰਮ

Sunday, Feb 11, 2018 - 11:56 AM (IST)


ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਦਸ਼ਮੇਸ਼ ਨਗਰ 'ਚ ਮੁਹੱਲੇ ਦੇ ਲੋਕਾਂ ਨੇ ਇਕ-ਦੂਜੇ ਨਾਲ ਮਿਲ ਕੇ ਸਫਾਈ ਅਭਿਆਨ ਸ਼ੁਰੂ ਕੀਤਾ ਹੈ, ਜਿਸ 'ਚ ਸਾਰਿਆਂ ਨੇ ਉਨ੍ਹਾਂ ਦਾ ਸਾਥ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ  ਸਾਹਿਬ ਦੇ ਦਸ਼ਮੇਸ਼ ਨਗਰ ਦੀ ਗਲੀ ਨੰਬਰ-5 'ਚ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਫਾਈ ਕਰਦਿਆਂ ਗਲੀ ਦੇ ਸਾਰੇ ਲੋਕਾਂ ਨੇ ਕਿਹਾ ਕਿ ਆਪੋ ਆਪਣੀ ਗਲੀ ਦੀ ਸਫਾਈ ਕਰਨ ਨਾਲ ਗੰਦਗੀ ਨੂੰ ਦੂਰ ਕੀਤਾ ਜਾ ਸਕਦਾ ਹੈ। ਆਲੇ ਦੁਆਲੇ ਨੂੰ ਸਾਫ ਰੱਖਣ ਨਾਲ ਸਾਰੇ ਲੋਕਾਂ ਬਿਮਾਰੀਆਂ ਤੋਂ ਬਚ ਸਕਦੇ ਹਨ।


Related News