ਮੁਲਾਜ਼ਮ ਮਾਰੂ ਬਜਟ ਦੇ ਵਿਰੋਧ ''ਚ ਕਲੈਰੀਕਲ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

04/10/2018 12:56:24 AM

ਸ੍ਰੀ ਮੁਕਤਸਰ ਸਾਹਿਬ,  (ਪਵਨ, ਦਰਦੀ)-  ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਰਜ਼ ਕਲੈਰੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਚੇਅਰਮੈਨ ਚਰਨਜੀਤ ਸਿੰਘ ਸੁਪਰਡੈਂਟ ਅਤੇ ਜ਼ਿਲਾ ਪ੍ਰਧਾਨ ਮਨਦੀਪ ਭੰਡਾਰੀ ਦੀ ਅਗਵਾਈ ਹੇਠ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਸਮੂਹ ਕਲੈਰੀਕਲ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਬੰਧਤ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 
ਉਕਤ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਵੱਲੋਂ, ਜੋ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ ਗਿਆ ਹੈ, ਇਹ ਮੁਲਾਜ਼ਮ ਮਾਰੂ ਹੈ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਨਾ ਦੇਣਾ, ਛੇਵੇਂ ਤਨਖਾਹ ਕਮਿਸ਼ਨਰ ਦੀ ਰਿਪੋਰਟ ਲਾਗੂ ਨਾ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਅਤੇ ਪ੍ਰੋਫੈਸ਼ਨਲ ਟੈਕਸ ਦੇ ਨਾਂ 'ਤੇ ਮੁਲਾਜ਼ਮਾਂ ਤੋਂ 200 ਰਪਏ ਪ੍ਰਤੀ ਮਹੀਨਾ ਟੈਕਸ ਲੈਣਾ ਆਦਿ ਕਲੈਰੀਕਲ ਮੁਲਾਜ਼ਮਾਂ ਨਾਲ ਧੱਕਾ ਹੈ, ਜਿਸ ਨੂੰ ਮੁਲਾਜ਼ਮ ਕਦੇ ਵੀ ਸਹਿਣ ਨਹੀਂ ਕਰਨਗੇ। 
ਇਸ ਮੌਕੇ ਮਨਪ੍ਰੀਤ ਕੌਰ, ਹਰਮੀਤ ਕੌਰ ਸਟੈਨੋ, ਨਰਿੰਦਰ ਸਿੰਘ, ਭੁਪਿੰਦਰ ਸਿੰਘ, ਕਿਰਨਜੀਤ ਕੌਰ, ਸਰਬਜੀਤ ਸਿੰਘ, ਪਰਮਜੀਤ ਕੌਰ, ਰਾਜਦੀਪ ਕੌਰ, ਲੋਕੇਸ਼ ਕੁਮਾਰ, ਪਵਨਦੀਪ ਕੌਰ, ਬਬਲੀ ਆਦਿ ਆਗੂ ਮੌਜੂਦ ਸਨ।