ਕਲੈਰੀਕਲ ਸਟਾਫ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

04/04/2018 4:46:38 AM

ਕਪੂਰਥਲਾ, (ਮਲਹੋਤਰਾ)- ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਵੱਲੋਂ ਪ੍ਰਧਾਨ ਪਵਨਦੀਪ ਸਿੰਘ ਦੀ ਪ੍ਰਧਾਨਗੀ 'ਚ ਆਪਣੀਆਂ ਮੰਗਾਂ ਸਬੰਧੀ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸਦੇ ਰੋਸ ਵਜੋਂ ਕਰਮਚਾਰੀਆਂ ਨੂੰ ਸੰਘਰਸ਼ ਦਾ ਰਵੱਈਆ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਰਮਚਾਰੀਆਂ ਨੂੰ ਪ੍ਰਤੀ ਮਹੀਨਾ 200 ਰੁਪਏ ਟੈਕਸ ਲਾਇਆ ਹੈ ਤੇ ਪਿਛਲੇ ਕੁਝ ਸਾਲਾਂ ਤੋਂ ਖਜ਼ਾਨੇ 'ਚ ਪੈਂਡਿੰਗ ਪਏ ਡੀ. ਏ. ਤੇ ਪੇ-ਏਰੀਅਰ ਦੇ ਬਿੱਲਾਂ ਦੀ ਅਦਾਇਗੀ ਵੀ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। 
ਇਸ ਮੌਕੇ ਸੁਪਰਡੈਂਟ ਰਾਮ ਅਵਤਾਰ, ਹਰਵਿੰਦਰ ਸਿੰਘ ਬੇਟੀ, ਹਰਿ ਦੱਤ ਸ਼ਰਮਾ, ਬਲਵਿੰਦਰ ਕੌਰ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਨਰਿੰਦਰ ਸਿੰਘ, ਬਸੰਤ ਕੁਮਾਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਨਿਤੀਸ਼ ਸ਼ਰਮਾ, ਮਨੋਹਰ ਸਿੰਘ, ਪਵਿੱਤਰ ਸਿੰਘ ਆਦਿ ਹਾਜ਼ਰ ਸਨ।