ਸਿਵਲ ਸਰਜਨ ਦਫ਼ਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Thursday, Mar 07, 2024 - 05:20 PM (IST)

ਸਿਵਲ ਸਰਜਨ ਦਫ਼ਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ’ਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ ’ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ।

ਇਹ ਵੀ ਪੜ੍ਹੋ : ਭਾਰਤੀਆਂ ’ਚ ਬਰਤਾਨੀਆਂ ਜਾਣ ਦੀ ਦੀਵਾਨਗੀ, ਗੈਰ-ਕਾਨੂੰਨੀ ਮਾਮਲਿਆਂ ’ਚ ਵੱਡੇ ਪੱਧਰ ’ਤੇ ਵਾਧਾ 

ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਹਲਕਾ ਸੰਗਰੂਰ  ’ਚ ਸਾਢੂ-ਸਾਢੂ ਵਿਚਾਲੇ ਹੋ ਸਕਦਾ ਹੈ ਦਿਲਚਸਪ ਮੁਕਾਬਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News