ਰਿਸ਼ਵਤ ਲੈਣ ਦੇ ਦੋਸ਼ ''ਚ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
Thursday, Sep 22, 2022 - 11:07 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਅੱਜ ਮਨਜੀਤ ਸਿੰਘ ਜੂਨੀਅਰ ਸਹਾਇਕ ਐੱਸ.ਸੀ. ਅੰਕੜਾ ਕਲਰਕ ਸਦਰ ਕਾਨੂੰਗੋ ਬ੍ਰਾਂਚ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਖ਼ਿਲਾਫ਼ 1,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਮਾਮਲੇ 'ਚ ਉਕਤ ਮੁਲਜ਼ਮ ਮਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਜਰਮਨਜੀਤ ਸਿੰਘ ਵੱਲੋਂ ਵਿਜੀਲੈਂਸ ਦੀ ਐਂਟੀ-ਕੁਰੱਪਸ਼ਨ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜਪਾਲ ਨੇ ਸੰਵਿਧਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਿਆ : ਪ੍ਰਤਾਪ ਬਾਜਵਾ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਲਰਕ ਉਸ ਦੀ ਜ਼ਮੀਨ ਦੇ ਰਿਕਾਰਡ ਦੀ ਮਸਾਫੀ ਦੇਣ ਬਦਲੇ ਉਸ ਪਾਸੋਂ 1,000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ। ਇਸ ਉਪਰੰਤ ਬਿਊਰੋ ਵੱਲੋਂ ਹਾਸਲ ਰਿਕਾਰਡ ਅਤੇ ਤੱਥਾਂ ਦੇ ਅਧਾਰ 'ਤੇ ਕੀਤੀ ਪੜਤਾਲ ਵਿੱਚ ਦੋਸ਼ ਸਹੀ ਪਾਏ ਜਾਣ 'ਤੇ ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 19 ਮਿਤੀ 22-09-2022 ਨੂੰ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ 'ਚ ਟੋਕਨ ਸਿਸਟਮ ਸ਼ੁਰੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।