ਜ਼ਿਲ੍ਹਾ ਸੰਗਰੂਰ 'ਚ ਵੱਡੀ ਵਾਰਦਾਤ : ਕਲਰਕ ਨੇ ਕਾਲਜ 'ਚ ਲਿਆ ਫ਼ਾਹਾ, ਜਾਣੋ ਪੂਰਾ ਮਾਮਲਾ

Wednesday, Mar 30, 2022 - 10:51 AM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ  ਮੁਲਾਜ਼ਮਾਂ ਨੂੰ ਪਿਛਲੇ 36 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਇਸ ਤੋਂ ਦੁਖ਼ੀ ਹੋ ਕੇ ਅੱਜ ਇੱਕ ਕਲਰਕ ਨੇ ਕਾਲਜ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜ਼ਿਕਰਯੋਗ ਹੈ ਕਿ ਸਾਲ 2020 'ਚ ਉਕਤ ਨੌਜਵਾਨ ਪਹਿਲਾਂ ਵੀ ਤਨਖ਼ਾਹ ਨਾ ਮਿਲਣ ਕਾਰਨ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕਾ ਸੀ ਪਰ ਸਰਕਾਰ ਤੇ ਪ੍ਰਸ਼ਾਸਨ ਜਾਂ ਵਿਭਾਗ ਨੇ ਉਸ ਸਮੇਂ ਵੀ ਵਾਪਰੀ ਘਟਨਾ ਤੋਂ ਕੋਈ ਸਬਕ ਨਹੀਂ ਲਿਆ, ਜਿਸ ਕਾਰਨ ਅੱਜ ਫਿਰ ਇਸ ਨੌਜਵਾਨ ਵੱਲੋਂ ਆਰਥਿਕ ਮੰਦੀ ਦੇ ਚੱਲਦਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਦੇ ਹਵਾਲੇ ਹੋਇਆ ਸਿਟੀ ਬਿਊਟੀਫੁੱਲ 'ਚੰਡੀਗੜ੍ਹ', ਸਰਵਿਸ ਰੂਲ ਦਾ ਫ਼ਰਮਾਨ ਜਾਰੀ

ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਅਤੇ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿੰਨਾ ਸਮਾਂ ਪਰਿਵਾਰ ਨੂੰ ਸਰਕਾਰੀ ਨੌਕਰੀ, ਮੁਆਵਜ਼ਾ ਅਤੇ ਬਾਕੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਪੈਂਦੀਆਂ, ਉਨ੍ਹਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ ਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।  
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਨਵਾਂ ਮੋੜ, NIA ਦੇ ਹੱਥ ਲੱਗ ਸਕਦੈ ਵੱਡਾ ਸੁਰਾਗ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News